ਪੰਜਾਬੀ ਗਾਇਕ ਜਾਨੀ ਨੇ ਭਿਆਨਕ ਹਾਦਸੇ ਮਗਰੋਂ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਆਖੀ ਇਹ ਗੱਲ
Wednesday, Jul 20, 2022 - 09:26 AM (IST)
ਮੋਹਾਲੀ : ਮਸ਼ਹੂਰ ਪੰਜਾਬੀ ਗਾਇਕ ਜਾਨੀ ਬੀਤੇ ਦਿਨ ਮੋਹਾਲੀ ਵਿਖੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਜਾਨੀ ਸਮੇਤ ਕਾਰ 'ਚ 2 ਲੋਕ ਸਵਾਰ ਸਨ, ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟੀਆਂ ਖਾਂਦੀ ਉਲਟ ਗਈ। ਇਸ ਦੌਰਾਨ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਘਟਨਾ ਤੋਂ ਬਾਅਦ ਗਾਇਕ ਜਾਨੀ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਸਾਰੇ ਹਾਦਸੇ ਸਮੇਂ ਕਾਰ 'ਚ ਮੌਜੂਦ ਸੀ ਅਤੇ ਪਰਮਾਤਮਾ ਦੀ ਕਿਰਪਾ ਨਾਲ ਅਸੀਂ ਸਾਰੇ ਠੀਕ ਹਾਂ।
ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਅਧਿਕਾਰੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਸਾਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਗਾਇਕ ਜਾਨੀ ਨੇ ਪਰਮਾਤਮਾ ਦਾ ਸ਼ੁਕਰੀਆ ਕਰਦਿਆਂ ਕਿਹਾ ਕਿ ਵਾਹਿਗੁਰੂ ਨੇ ਰੱਖ ਲਏ, ਵਾਹਿਗੁਰੂ ਦਾ ਸ਼ੁਕਰ ਹੈ।
ਇਹ ਵੀ ਪੜ੍ਹੋ : ਜੀਜੇ ਨੇ ਭਰੇ ਬਜ਼ਾਰ ਸਾਲੇ ਦੇ ਖੂਨ ਨਾਲ ਰੰਗੇ ਹੱਥ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ (ਵੀਡੀਓ)
ਦੱਸਣਯੋਗ ਹੈ ਕਿ ਜਾਨੀ ਜੋਹਾਨ ਪੰਜਾਬੀ ਇੰਡਸਟਰੀ ਦੇ ਬਹੁਤ ਮਸ਼ਹੂਰ ਗਾਇਕ ਅਤੇ ਕਲਾਕਾਰ ਹਨ। ਉਨ੍ਹਾਂ ਨੇ ਕਈ ਮਸ਼ਹੂਰ ਗਾਣੇ ਦਿੱਤੇ ਹਨ, ਜੋ ਲੋਕਾਂ ਦੀ ਪਸੰਦ ਬਣ ਚੁੱਕੇ ਹਨ ਅਤੇ ਸੁਪਰਹਿੱਟ ਸਾਬਿਤ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ