ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ
Saturday, Feb 21, 2026 - 08:43 PM (IST)
ਨਕੋਦਰ- ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਕੁਸ਼ਤੀ ਖਿਡਾਰੀ ਕੇ. ਐੱਸ. ਮੱਖਣ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਨਕੋਦਰ ਦੇ ਨੇੜਲੇ ਪਿੰਡ ਸ਼ੰਕਰ ਵਿਖੇ ਹੋਏ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕੇ. ਐੱਸ. ਮੱਖਣ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੱਖਣ ਵਰਗੇ ਮਸ਼ਹੂਰ ਚਿਹਰਿਆਂ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਅੱਜ ਪੰਜਾਬ ਦੇ ਪ੍ਰਸਿੱਧ ਕੁਸ਼ਤੀ ਖਿਡਾਰੀ ਅਤੇ ਗਾਇਕ ਕੇ. ਐਸ. ਮੱਖਣ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਹਾਜ਼ਰੀ ਵਿੱਚ, ਪਿੰਡ ਸ਼ੰਕਰ (ਨਕੋਦਰ) ਵਿਖੇ, ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ।
— Shiromani Akali Dal (@Akali_Dal_) February 21, 2026
ਜਿੱਥੇ ਪ੍ਰਧਾਨ ਸਾਬ੍ਹ ਨੇ ਸਭ ਦਾ ਸਵਾਗਤ ਕੀਤਾ, ਉਥੇ ਹੀ ਸਾਰੇ ਸੱਜਣਾਂ ਨੇ ਪਾਰਟੀ ਦੀ ਚੜ੍ਹਦੀ ਕਲਾ… pic.twitter.com/pYQQvLH8Ke
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਉਪਰੰਤ ਕੇ. ਐੱਸ. ਮੱਖਣ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਦਿਨ-ਰਾਤ ਡਟ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
