ਮਨਕੀਰਤ ਨੇ ਪਹਿਲੀ ਵਾਰ ਸਿੱਧੂ ਦੀ ਮੌਤ 'ਤੇ ਖੁੱਲ੍ਹ ਕੇ ਕੀਤੀ ਗੱਲ, ਦੱਸਿਆ ਕਿਉਂ ਨਹੀਂ ਮਿਲਿਆ ਮੂਸੇਵਾਲਾ ਦੇ ਮਾਪਿਆ ਨੂੰ
Sunday, Dec 11, 2022 - 10:12 AM (IST)
ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬੀ ਇੰਡਸਟਰੀ ਲਈ ਬਹੁਤ ਵੱਡਾ ਝਟਕਾ ਸੀ। ਸਿੱਧੂ ਦੇ ਚਾਹੁਣ ਵਾਲੇ ਹੁਣ ਤੱਕ ਉਸ ਨੂੰ ਨਹੀਂ ਭੁੱਲਾ ਸਕੇ। ਇੰਡਸਟਰੀ ‘ਚ ਸ਼ਾਇਦ ਹੀ ਕੋਈ ਅਜਿਹਾ ਕਲਾਕਾਰ ਹੋਵੇਗਾ, ਜੋ ਮੂਸੇਵਾਲਾ ਦੀ ਮੌਤ 'ਤੇ ਦੁੱਖ ਪ੍ਰਗਟਾਉਣ ਲਈ ਉਸ ਦੇ ਮਾਪਿਆਂ ਨੂੰ ਨਹੀਂ ਮਿਲਿਆ ਹੋਵੇਗਾ ਪਰ ਇੱਕ ਅਜਿਹਾ ਗਾਇਕ ਹੈ, ਜਿਸ ਨੇ ਸਿੱਧੂ ਦੀ ਮੌਤ ਤੋਂ ਬਾਅਦ ਕਦੇ ਵੀ ਉਸ ਦੇ ਮਾਪਿਆਂ ਨਾਲ ਗੱਲ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਨੂੰ ਮਿਲਿਆ।
ਕਿਉਂ ਨਹੀਂ ਹਾਲੇ ਤੱਕ ਪਹੁੰਚਿਆ ਪਿੰਡ ਮੂਸਾ ਮਨਕੀਰਤ?
ਮਨਕੀਰਤ ਔਲਖ ਨੇ ਇਕ ਨਿੱਜੀ ਚੈਨਲ ਨੂੰ ਬੀਤੇ ਕੁਝ ਪਹਿਲਾ ਹੀ ਇੰਟਰਵਿਊ ਦਿੱਤਾ, ਜਿਸ 'ਚ ਉਨ੍ਹਾਂ ਨੇ ਮੂਸਾ ਪਿੰਡ ਨਾ ਜਾਣ ਦੀ ਅਸਲੀ ਵਜ੍ਹਾ ਦੱਸੀ। ਇਸ ਦੌਰਾਨ ਮਨਕੀਰਤ ਨੇ ਖੁੱਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਵੇਂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੀ ਜ਼ਿੰਦਗੀ ਬਦਲ ਗਈ।
ਮਨਕੀਰਤ ਦਾ ਕਹਿਣਾ ਹੈ ਕਿ ਜਦੋਂ ਸਿੱਧੂ ਦੀ ਮੌਤ ਹੋਈ ਤਾਂ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਸੀ। ਇਸ ਤੋਂ ਵੀ ਜ਼ਿਆਦਾ ਦੁੱਖ ਦੀ ਗੱਲ ਸੀ ਕਿ ਸ਼ੱਕ ਦੀ ਸੂਈ ਮੇਰੇ ਵੱਲ ਘੁੰਮ ਗਈ। ਇੱਥੋਂ ਤੱਕ ਕਿ ਮੇਰੇ 'ਤੇ ਮੂਸੇਵਾਲਾ ਦੇ ਕਾਤਲਾਂ ਨਾਲ ਮਿਲੇ ਹੋਣ ਦੇ ਇਲਜ਼ਾਮ ਵੀ ਲੱਗੇ ਪਰ ਪੰਜਾਬ ਪੁਲਸ ਦੀ ਜਾਂਚ ਦੌਰਾਨ ਮੈਂ ਬੇਗੁਨਾਹ ਪਾਇਆ ਗਿਆ ਅਤੇ ਮੈਨੂੰ ਕਲੀਨ ਚਿੱਟ ਮਿਲ ਗਈ।
ਮੂਸੇਵਾਲਾ ਦੇ ਮਾਪਿਆ ਨੂੰ ਨਾ ਮਿਲਣ ਦੀ ਵਜ੍ਹਾ!
ਇਸ ਤੋਂ ਅੱਗੇ ਮਨਕੀਰਤ ਔਲਖ ਨੇ ਕਿਹਾ, ਮੈਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣਾ ਚਾਹੁੰਦਾ ਹਾਂ, ਕਿਉਂਕਿ ਉਨ੍ਹਾਂ ਨੇ ਆਪਣਾ ਇਕਲੌਤਾ ਜਵਾਨ ਪੁੱਤ ਗੁਇਆ ਹੈ। ਮੈਨੂੰ ਇਸ ਗੱਲ ਦਾ ਦਿਲੋਂ ਅਫਸੋਸ ਹੈ ਪਰ ਜਦੋਂ ਤੱਕ ਕੇਸ ਦੀ ਜਾਂਚ ਚੱਲ ਰਹੀ ਹੈ, ਮੈਂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲਣਾ ਚਾਹੁੰਦਾ।
..ਤਾਂ ਇਸ ਕਰਕੇ ਸ਼ੱਕ ਦੇ ਘੇਰੇ 'ਚ ਨੇ ਮਨਕੀਰਤ ਔਲਖ
ਮਨਕੀਰਤ ਔਲਖ ਨੇ ਗੱਲਬਾਤ ਦੌਰਾਨ ਦੱਸਿਆ ਜਦੋਂ ਤੋਂ ਉਹ ਵਿੱਕੀ ਮਿੱਡੂਖੇੜਾ ਦੇ ਕਤਲ ਬਾਰੇ ਖੁੱਲ੍ਹ ਕੇ ਬੋਲਿਆ, ਉਦੋਂ ਤੋਂ ਹੀ ਉਹ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਿਆ। ਇਸ ਦੇ ਨਾਲ ਹੀ ਲਾਰੈਂਸ ਨਾਲ ਸਬੰਧਾਂ ਬਾਰੇ ਬੋਲਦਿਆਂ ਮਨਕੀਰਤ ਔਲਖ ਨੇ ਕਿਹਾ ਕਿ ਵਿੱਕੀ ਮਿੱਡੂਖੇੜਾ ਤੇ ਲਾਰੈਂਸ ਬਿਸ਼ਨੋਈ ਮੇਰੇ ਨਾਲ ਯੂਨੀਵਰਸਿਟੀ 'ਚ ਪੜ੍ਹਦੇ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਮੇਰੀਆਂ ਲਾਰੈਂਸ ਬਿਸ਼ਨੋਈ ਨਾਲ ਪੁਰਾਣੀਆਂ ਤਸਵੀਰਾਂ ਵਾਇਰਲ ਹੋਣ ਲੱਗੀਆਂ ਅਤੇ ਸ਼ੱਕ ਦੀ ਸੂਈ ਮੇਰੇ ਵੱਲ ਘੁੰਮ ਗਈ।
ਮਨਕੀਰਤ ਔਲਖ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇਸ ਸਮੇਂ ਭਾਰਤ 'ਚ ਹੀ ਹੈ। ਉਹ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਬਰਾਊਨ ਬੁਆਏਜ਼' ਦੀ ਸ਼ੂਟਿੰਗ ਕਰ ਰਹੇ ਹਨ। ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ।
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਦਿਓ।