ਪਾਲੀਵੁੱਡ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ ''ਚ ਮੌਤ, ਗੱਡੀ ਦੇ ਉੱਡੇ ਪਰਖੱਚੇ

07/06/2024 7:06:27 PM

ਕਿਸ਼ਨਗੜ੍ਹ/ਜਲੰਧਰ (ਬੈਂਸ, ਸੋਮ)- ਕਿਸ਼ਨਗੜ੍ਹ-ਕਰਤਾਰਪੁਰ ਲਿੰਕ ਸੜਕ ’ਤੇ ਸਥਿਤ ਅੱਡਾ ਨੌਗੱਜਾ ਦੇ ਨਜ਼ਦੀਕ ਪੰਜਾਬੀ ਗਾਇਕ ਦਲਵੀਰ ਸ਼ੌਂਕੀ ਦੀ ਕਾਰ ਸਫ਼ੈਦੇ ਨਾਲ ਟਕਰਾਉਣ ਨਾਲ ਮੌਕੇ ’ਤੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦਲਵੀਰ ਸਿੰਘ ਉਰਫ਼ ਸ਼ੌਂਕੀ ਪੁੱਤਰ ਜੋਗਿੰਦਰ ਪਾਲ ਨਿਵਾਸੀ ਨੌਗੱਜਾ ਕਾਲੋਨੀ, ਜੋਕਿ ਭੁਲੱਥ ਨੇੜੇ ਕਿਸੇ ਪ੍ਰੋਗਰਾਮ ਤੋਂ ਵਾਪਸ ਬੀਤੇ ਦਿਨ ਸਵੇਰੇ 6 ਵਜੇ ਦੇ ਕਰੀਬ ਆਪਣੀ ਕਾਰ ’ਚ ਆਪਣੇ ਪਿੰਡ ਆ ਰਿਹਾ ਸੀ।

ਇਹ ਵੀ ਪੜ੍ਹੋ- 1 ਲੱਖ ਰੁਪਏ ਮਹੀਨਾ ਨੌਕਰੀ ਛੱਡ ਕੇ ਸੜਕ ’ਤੇ ਨਿਕਲਿਆ ਅਯੁੱਧਿਆ ਦਾ ਇਹ ਮੁੰਡਾ, ਹੈਰਾਨ ਕਰੇਗੀ ਵਜ੍ਹਾ

PunjabKesari

ਉਹ ਜਦ ਅੱਡਾ ਨੌਗੱਜਾ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਇਕ ਭਾਰੀ ਦਰੱਖ਼ਤ ਨਾਲ ਜ਼ਬਰਦਸਤ ਤਰੀਕੇ ਨਾਲ ਜਾ ਟਕਰਾਈ। ਉਕਤ ਟੱਕਰ ’ਚ ਦਲਵੀਰ ਸ਼ੌਂਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲਸ ਚੌਂਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਨੇ ਹਾਦਸੇ ਵਾਲੇ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈਣ ਉਪਰੰਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 194 ਬੀ. ਐੱਨ. ਐੱਸ. ਐੱਸ ਅਧੀਨ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਗੱਡੀ ਦੇ ਪਰਖੱਚੇ ਤੱਕ ਉੱਡ ਗਏ ਹਨ। 

ਇਹ ਵੀ ਪੜ੍ਹੋ- CM ਮਾਨ ਨੇ ਜਲੰਧਰ ਵੈਸਟ ਹਲਕੇ 'ਚ ਕੀਤੀ ਜਨਤਕ ਮੀਟਿੰਗ, ਭਾਜਪਾ-ਕਾਂਗਰਸ 'ਤੇ ਕੀਤੇ ਤਿੱਖੇ ਹਮਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News