ਮਸ਼ਹੂਰ ਪੰਜਾਬੀ ਗਾਇਕ 'ਸਰਦੂਲ ਸਿਕੰਦਰ' ਨੇ ਦੁਨੀਆ ਨੂੰ ਕਿਹਾ ਅਲਵਿਦਾ, ਫੋਰਟਿਸ ਹਸਪਤਾਲ 'ਚ ਤੋੜਿਆ ਦਮ

02/24/2021 12:23:02 PM

ਮੋਹਾਲੀ (ਪਰਦੀਪ) : ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ 'ਚ ਕੋਰੋਨਾ ਵਾਇਰਸ ਰੂਪੀ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਕੇਂਦਰ ਨੇ ਖੇਡਿਆ ਨਵਾਂ ਦਾਅ, ਫ਼ਸਲਾਂ ਦੀ ਅਦਾਇਗੀ ਸਬੰਧੀ ਫੜ੍ਹੀ ਇਹ ਜ਼ਿੱਦ

ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਆਮ ਜਨਤਾ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉੱਥੇ ਹੀ ਪਰਿਵਾਰ ਨੂੰ ਉਨ੍ਹਾਂ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ। ਸਰਦੂਲ ਸਿਕੰਦਰ 4 ਮਹੀਨਿਆਂ ਤੋਂ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾਉਣ ਦੌਰਾਨ ਪਿਛਲੇ ਲਗਭਗ ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਨ। ਪੰਜਾਬੀ ਗਾਇਕੀ ਨੂੰ ਪੰਜਾਬ ਤੋਂ ਬਾਹਰ ਦੇਸ਼ਾਂ-ਵਿਦੇਸ਼ਾਂ ’ਚ ਪ੍ਰਸਿੱਧੀ ਪ੍ਰਾਪਤ ਕਰਵਾਉਣ 'ਚ ਅਹਿਮ ਯੋਗਦਾਨ ਪਾਉਣ ਵਾਲੇ ਸਰਦੂਲ ਸਿਕੰਦਰ ਦਾ ਹਾਲ-ਚਾਲ ਜਾਨਣ ਦੇ ਲਈ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਨੁਮਾਇੰਦਾ ਸਰਕਾਰ ਵੱਲੋਂ ਹਸਪਤਾਲ ਨਹੀਂ ਪੁੱਜਿਆ ਸੀ। ਇਸ ਨੂੰ ਲੈ ਕੇ ਪੰਜਾਬੀ ਕਲਾਕਾਰਾਂ ਅਤੇ ਪੰਜਾਬੀ ਚਿੰਤਕਾਂ 'ਚ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਸੀ। ਕਰੀਬ ਪੰਜ ਸਾਲ ਪਹਿਲਾਂ ਉਨ੍ਹਾਂ ਵੱਲੋਂ ਕਿਡਨੀ ਵੀ ਟਰਾਂਸਪਲਾਂਟ ਕਰਵਾਈ ਗਈ ਸੀ। 

ਇਹ ਵੀ ਪੜ੍ਹੋ :  ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਮਹਿਕਮੇ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪੁੱਜੇ ਸੀ ਮਿਲਣ
ਮੰਗਲਵਾਰ ਦੁਪਹਿਰ ਜਿਵੇਂ ਹੀ ਪੰਜਾਬ ਦੇ ਪ੍ਰਿੰਟਿੰਗ, ਸਟੇਸ਼ਨਰੀ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸਰਦੂਲ ਸਿਕੰਦਰ ਦੀ ਬੇਹੱਦ ਨਾਜ਼ੁਕ ਹਾਲਤ ਦਾ ਪਤਾ ਲੱਗਿਆ ਤਾਂ ਉਹ ਉਨ੍ਹਾਂ ਦਾ ਹਾਲ-ਚਾਲ ਜਾਨਣ ਦੇ ਲਈ ਤੁਰੰਤ ਫੋਰਟਿਸ ਹਸਪਤਾਲ ਪੁੱਜੇ ਸਨ।

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ 'ਸਰਦੂਲ ਸਿਕੰਦਰ' ਦੀ ਹਾਲਤ ਬੇਹੱਦ ਨਾਜ਼ੁਕ, ਪਿਛਲੇ ਡੇਢ ਮਹੀਨੇ ਤੋਂ ਫੋਰਟਿਸ 'ਚ ਦਾਖ਼ਲ

ਉਨ੍ਹਾਂ ਨੇ ਫੋਰਟਿਸ ਹਸਪਤਾਲ ਦੇ ਸੀਨੀਅਰ ਡਾਕਟਰਾਂ ਨਾਲ ਵੀ ਸਰਦੂਲ ਦੀ ਹਾਲਤ ਬਾਰੇ ਗੱਲਬਾਤ ਕੀਤੀ ਸੀ ਅਤੇ ਭਰੋਸਾ ਦੁਆਇਆ ਸੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ ਅਤੇ ਸਰਦੂਲ ਸਿਕੰਦਰ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਦੇਵੇਗੀ ਪਰ ਇਸ ਤੋਂ ਪਹਿਲਾਂ ਹੀ ਸਰਦੂਲ ਸਿਕੰਦਰ ਇਸ ਦੁਨੀਆ ਨੂੰ ਛੱਡ ਕੇ ਚਲੇ ਗਏ। ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਪੰਜਾਬੀ ਗਾਇਕੀ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ।



 


Babita

Content Editor

Related News