ਕਿਸਾਨਾਂ ਦੇ ਮੁੱਦੇ ''ਤੇ ਸਿੱਧੂ ਮੂਸੇ ਵਾਲਾ ਆਏ ਸਾਹਮਣੇ, ਕਰ ਦਿੱਤਾ ਵੱਡਾ ਐਲਾਨ

Tuesday, Sep 22, 2020 - 02:16 PM (IST)

ਕਿਸਾਨਾਂ ਦੇ ਮੁੱਦੇ ''ਤੇ ਸਿੱਧੂ ਮੂਸੇ ਵਾਲਾ ਆਏ ਸਾਹਮਣੇ, ਕਰ ਦਿੱਤਾ ਵੱਡਾ ਐਲਾਨ

ਜਲੰਧਰ (ਬਿਊਰੋ) : ਕੇਂਦਰੀ ਖੇਤੀ ਬਿੱਲਾਂ ਖ਼ਿਲਾਫ਼ ਜਿੱਥੇ ਪੂਰਾ ਪੰਜਾਬੀ ਸੰਗੀਤ ਤੇ ਫ਼ਿਲਮ ਜਗਤ ਦੇ ਕਲਾਕਾਰ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਉਥੇ ਹੀ ਪੰਜਾਬ ਦਾ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਚੁਪ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਜਦੋਂ ਤੋਂ ਕੇਂਦਰੀ ਖੇਤੀ ਬਿੱਲਾਂ ਦਾ ਮੁੱਦਾ ਉੱਠਿਆ ਹੈ, ਉਦੋਂ ਤੋਂ ਸਿੱਧੂ ਮੂਸੇ ਵਾਲਾ ਨੇ ਨਾ ਤਾਂ ਕੋਈ ਇਨ੍ਹਾਂ ਬਿੱਲਾਂ ਦੇ ਵਿਰੋਧ 'ਚ ਪੋਸਟ ਸਾਂਝੀ ਕੀਤੀ ਹੈ ਤੇ ਨਾ ਹੀ ਕਿਸੇ ਧਰਨੇ 'ਚ ਕਿਸਾਨਾਂ ਦਾ ਸਾਥ ਦਿੱਤਾ ਹੈ। ਇਹ ਸਭ ਦੇਖਦਿਆਂ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਵੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਸਿੱਧੂ ਮੂਸੇ ਵਾਲਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਇਸ ਦੇ ਪਿੱਛੇ ਦੀ ਕਹਾਣੀ ਨੂੰ ਬਿਆਨ ਕੀਤਾ ਹੈ।

 
 
 
 
 
 
 
 
 
 
 
 
 
 

MUST LISTEN

A post shared by Sidhu Moosewala (ਮੂਸੇ ਆਲਾ) (@sidhu_moosewala) on Sep 22, 2020 at 12:26am PDT

ਦਰਅਸਲ, ਹਾਲ ਹੀ 'ਚ ਸਿੱਧੂ ਮੂਸੇ ਵਾਲਾ ਸੋਸ਼ਲ ਮੀਡੀਆ 'ਤੇ ਲਾਈਵ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ 'ਮੈਂ ਤਾਂ ਖ਼ੁਦ ਧਰਨੇ 'ਚ ਸ਼ਾਮਲ ਹੋਣਾ ਚਾਹੁੰਦਾ ਹਾਂ। ਜਿਹੜੇ ਲੋਕ ਧਰਨਾ ਲਾ ਰਹੇ ਹਨ ਮੈਂ ਉਨ੍ਹਾਂ ਨਾਲ ਵੀ ਗੱਲ ਕੀਤੀ ਸੀ ਪਰ ਉਨ੍ਹਾਂ ਨੇ ਮੈਨੂੰ ਧਰਨੇ 'ਤੇ ਨਾ ਬੈਠਣ ਲਈ ਕਿਹਾ ਕਿਉਂਕਿ ਉਨ੍ਹਾਂ ਕੋਲ ਪੁਖਤਾ ਪ੍ਰਬੰਧ ਨਹੀਂ ਸਨ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਹੁਣ ਮੈਂ ਖ਼ੁਦ ਧਰਨੇ ਦਾ ਪ੍ਰਬੰਧ ਕਰਾਂਗਾ ਤੇ ਮੈਂ ਆਪਣੇ ਪ੍ਰਸ਼ੰਸਕਾਂ ਤੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਧਰਨੇ 'ਚ ਆ ਕੇ ਮੇਰਾ ਤੇ ਕਿਸਾਨਾਂ ਦਾ ਸਾਥ ਜ਼ਰੂਰ ਦੇਣਾ। ਤੁਸੀਂ ਇਹ ਨਾ ਸੋਚੋ ਕਿ ਜੇ ਮੈਂ ਆਰਡੀਨੈਂਸ ਬਿੱਲਾਂ ਦੇ ਵਿਰੋਧ 'ਚ ਕੋਈ ਪੋਸਟ ਸਾਂਝੀ ਨਹੀਂ ਕੀਤੀ ਤਾਂ ਮੈਂ ਕਿਸਾਨਾਂ ਦੇ ਹੱਕ 'ਚ ਨਹੀਂ ਹਾਂ।'

ਦੱਸ ਦਈਏ ਕਿ ਇਸ ਬਿੱਲ ਖਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ, ਅਜਿਹੇ 'ਚ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਨੇ ਵੀ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ।

ਦੱਸਣਯੋਗ ਹੈ ਕਿ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ 'ਚ ਮੁੜ ਆਵਾਜ਼ ਬੁਲੰਦ ਕੀਤੀ ਹੈ। ਹਾਲ ਹੀ 'ਚ ਇਕ ਵੀਡੀਓ ਸਾਂਝੀ ਕਰਦਿਆਂ ਬੱਬੂ ਮਾਨ ਨੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ । ਬੱਬੂ ਮਾਨ ਨੇ ਇਸ ਵੀਡੀਓ ਦੀ ਕੈਪਸ਼ਨ 'ਚ ਲਿਖਿਆ ਹੈ, ''ਸਾਡਾ ਐਲਾਨ ਸ਼ਰੇਆਮ 25 ਤਾਰੀਖ਼ ਨੂੰ ਚੱਕਾ ਜਾਮ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।'


 


author

sunita

Content Editor

Related News