ਮਹਾਕੁੰਭ ''ਚ ਪੇਸ਼ਕਾਰੀ ਦੇਵੇਗਾ ਇਹ ਮਸ਼ਹੂਰ Punjabi Singer, ਸ਼ਰਧਾਲੂਆਂ ਨੂੰ ਕਰੇਗਾ ਮੰਤਰ-ਮੁਗਧ
Monday, Jan 20, 2025 - 08:11 AM (IST)
ਚੰਡੀਗੜ੍ਹ (ਜ. ਬ.)- ਪ੍ਰਯਾਗਰਾਜ ’ਚ ਚੱਲ ਰਹੇ ਮਹਾਕੁੰਭ ’ਚ ਦੇਸ਼ ਦੇ ਪ੍ਰਸਿੱਧ ਗਾਇਕ, ਸੰਗੀਤਕਾਰ ਅਤੇ ਨ੍ਰਿਤ ਕਲਾਕਾਰ ਆਪਣੀ ਪੇਸ਼ਕਾਰੀ ਦੇਣਗੇ। ਇਸ ਮੌਕੇ ਪ੍ਰਸਿੱਧ ਸੂਫ਼ੀ ਗਾਇਕ ਲਖਵਿੰਦਰ ਵਡਾਲੀ 23 ਜਨਵਰੀ ਨੂੰ ਭਾਰਤ ਸਰਕਾਰ ਵਲੋਂ ਕਰਵਾਏ ਜਾ ਰਹੇ ਇਸ ਸੱਭਿਆਚਾਰਕ ਸਮਾਗਮ ’ਚ ਪੇਸ਼ਕਾਰੀ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਨਹੀਂ ਸਗੋਂ ਇਸ ਦਿਨ ਪਵੇਗਾ ਮੀਂਹ! ਹੋ ਗਈ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਮਹਾਕੁੰਭ ਦੇ ਇਸ ਵਿਸ਼ਾਲ ਮੰਚ ’ਤੇ ਪ੍ਰੋਗਰਾਮ ਪੇਸ਼ ਕਰਨ ਵਾਲੇ ਲਖਵਿੰਦਰ ਵਡਾਲੀ ਪਹਿਲੇ ਪੰਜਾਬੀ ਕਲਾਕਾਰ ਹੋਣਗੇ। ਇਸ ਤੋਂ ਪਹਿਲਾਂ ਹਿੰਦੀ ਸਿਨੇਮਾ ਦੇ ਪਲੇਅਬੈਕ ਗਾਇਕ ਅਤੇ ਸੰਗੀਤਕਾਰ ਸ਼ੰਕਰ ਮਹਾਦੇਵਨ ਇਸ ਮੰਚ ’ਤੇ ਪੇਸ਼ਕਾਰੀ ਦੇ ਚੁੱਕੇ ਹਨ। ਭਾਰਤੀ ਕਲਾ ਅਤੇ ਸੱਭਿਆਚਾਰ ਦੇ ਵਿਸ਼ਾਲ ਮੰਚ ’ਤੇ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ, ਕਵਿਤਾ ਸੇਠ, ਨਿਤਿਨ ਮੁਕੇਸ਼, ਸੁਰੇਸ਼ ਵਾਡੇਕਰ, ਹਰੀਹਰਨ, ਕਵਿਤਾ ਕ੍ਰਿਸ਼ਨਾਮੂਰਤੀ ਅਤੇ ਹੋਰ ਬਹੁਤ ਸਾਰੇ ਨਾਮੀ ਕਲਾਕਾਰ ਆਉਣਗੇ, ਜਿਨ੍ਹਾਂ ’ਚ ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਦਾ ਨਾਂ ਵੀ ਸ਼ਾਮਲ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8