ਖੰਨਾ ''ਚ ਵੱਡੀ ਵਾਰਦਾਤ: ਪੰਜਾਬੀ ਗਾਇਕਾਂ ਦੇ ਕੱਪੜੇ ਡਿਜ਼ਾਇਨ ਕਰਨ ਵਾਲੇ ਕਾਰੋਬਾਰੀ ਦੇ ਘਰ ''ਤੇ ਤਾਬੜਤੋੜ ਫਾਇਰਿੰਗ
Monday, Jan 19, 2026 - 09:50 AM (IST)
ਖੰਨਾ : ਖੰਨਾ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਕੱਪੜਾ ਵਪਾਰੀ ਅਤੇ ਫੈਸ਼ਨ ਡਿਜ਼ਾਈਨਰ ਆਸ਼ੂ ਵਿਜਨ ਦੇ ਘਰ 'ਤੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਤੋਂ ਬਾਅਦ ਉਕਤ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਸੂਚਨਾ ਪਰਿਵਾਰ ਵਲੋਂ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ: ਏਅਰਪੋਰਟ 'ਤੇ ਪੁੱਤ ਨੂੰ ਛੱਡਣ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, 4 ਦੀ ਮੌਤ
ਜਾਣਕਾਰੀ ਮੁਤਾਬਕ ਇਹ ਘਟਨਾ ਖੰਨਾ ਦੇ ਖਟੀਕਾ ਇਲਾਕੇ ਵਿੱਚ ਵਾਪਰੀ ਹੈ। ਆਸ਼ੂ ਵਿਜਨ ਖੰਨਾ ਦੇ ਮੁੱਖ ਬਾਜ਼ਾਰ ਵਿੱਚ ਦੇਵ ਕਲੈਕਸ਼ਨ ਨਾਮਕ ਇੱਕ ਕੱਪੜਿਆਂ ਦੇ ਸ਼ੋਅਰੂਮ ਦੇ ਮਾਲਕ ਹਨ, ਜਿੱਥੇ ਪੰਜਾਬ ਦੇ ਕਈ ਮਸ਼ਹੂਰ ਗਾਇਕ ਅਤੇ ਕਲਾਕਾਰ ਆਪਣੇ ਕੱਪੜੇ ਡਿਜ਼ਾਈਨ ਕਰਦੇ ਹਨ।
ਇਹ ਵੀ ਪੜ੍ਹੋ : 16, 17, 18, 19, 20 ਜਨਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹੋਰ ਪਵੇਗੀ ਹੱਢ ਚੀਰਵੀਂ ਠੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
