ਇਕ ਆਵਾਜ਼ ਕਿਸਾਨਾਂ ਦੇ ਹੱਕ ''ਚ, ਹਰਫ ਚੀਮਾ, ਰੇਸ਼ਮ ਸਿੰਘ ਅਨਮੋਲ ਤੇ ਗੁਰੀ ਪਹੁੰਚੇ ਸ਼ੰਭੂ ਬਾਰਡਰ
Friday, Sep 25, 2020 - 12:20 PM (IST)
ਪਟਿਆਲਾ (ਬਿਊਰੋ) - ਪੰਜਾਬ ਦੀਆਂ 31 ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਕਲਾਕਾਰਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਗਾਇਕ ਹਰਫ ਚੀਮਾ ਕਿਸਾਨਾਂ ਦੇ ਹੱਕਾਂ ‘ਚ ਆਵਾਜ਼ ਬੁਲੰਦ ਕਰ ਰਹੇ ਹਨ। ਹਰਫ ਚੀਮਾ, ਗੁਰੀ, ਰੇਸ਼ਮ ਸਿੰਘ ਅਨਮੋਲ, ਕਰਨ ਰੰਧਾਵਾ ਅਤੇ ਵੱਡਾ ਗਰੇਵਾਲ ਨੇ ਪਟਿਆਲਾ ਵਿਚ ਖੇਤੀ ਬਿੱਲਾਂ ਖ਼ਿਲਾਫ਼ ਧਰਨਾ ਲਾ ਰਹੇ ਹਨ। ਇਸ ਦੌਰਾਨ ਦੀ ਇਕ ਵੀਡੀਓ ਹਰਫ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਹਨ। ਇਸ ਵਿਚ ਉਹ ਆਪਣੇ ਸਾਥੀ ਭਰਾਵਾਂ ਨੂੰ ਸ਼ੰਭੂ ਬਾਰਡਰ ਪਹੁੰਚਣ ਦੀ ਅਪੀਲ ਕਰ ਰਹੇ ਹਨ।
Pahuncho sare 🙏🏻🙏🏻 kisaan majdoor ekta zindabaad
A post shared by Harf Cheema (ਹਰਫ) (@harfcheema) on Sep 24, 2020 at 9:41pm PDT
ਦੱਸ ਦਈਏ ਕਿ ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਕੀਤਾ ਹੈ। ਇਸ ਵਿਚਾਲੇ 25 ਸਤੰਬਰ ਨੂੰ ਪੰਜਾਬ ਬੰਦ ਰਹੇਗਾ। ਪਤਾ ਲੱਗਾ ਹੈ ਕਿ ਪਹਿਲੀ ਅਕਤੂਬਰ ਤੋਂ ਕਿਸਾਨ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰ ਰਹੇ ਹਨ।
ਅੱਜ ਨਾਭਾ ਵਿਚ ਕਿਸਾਨਾਂ ਦੇ ਧਰਨੇ ਵਿਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ ਹਨ। ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।