ਕੈਨੇਡਾ 'ਚ ਲੱਖਾਂ ਪੰਜਾਬੀ ਵਿਦਿਆਰਥੀਆਂ 'ਤੇ ਲਟਕੀ PR ਨਾ ਮਿਲਣ ਦੀ ਤਲਵਾਰ, ਮਾਪਿਆਂ ਨੂੰ ਸਤਾਉਣ ਲੱਗਾ ਡਰ

Saturday, Sep 23, 2023 - 08:30 PM (IST)

ਕੈਨੇਡਾ 'ਚ ਲੱਖਾਂ ਪੰਜਾਬੀ ਵਿਦਿਆਰਥੀਆਂ 'ਤੇ ਲਟਕੀ PR ਨਾ ਮਿਲਣ ਦੀ ਤਲਵਾਰ, ਮਾਪਿਆਂ ਨੂੰ ਸਤਾਉਣ ਲੱਗਾ ਡਰ

ਚੰਡੀਗੜ੍ਹ : ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਰੋਕ ਲਗਾ ਦਿੱਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਕੈਨੇਡਾ 'ਚ ਰਹਿੰਦੇ ਅਤੇ ਭਾਰਤ ਤੋਂ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀ ਵੀ ਹੁਣ ਚਿੰਤਾ 'ਚ ਡੁੱਬੇ ਹੋਏ ਹਨ। ਇਸ ਸਮੇਂ ਕੈਨੇਡਾ 'ਚ 3,20,000 ਤੋਂ ਵੀ ਵੱਧ ਭਾਰਤੀ ਵਿਦਿਆਰਥੀ ਸਟੂਡੈਂਟ ਵੀਜ਼ਾ 'ਤੇ ਹਨ, ਜਿਨ੍ਹਾਂ ਚੋਂ 1,60,000 ਵਿਦਿਆਰਥੀ ਪੰਜਾਬੀ ਹਨ।

OMG! ਮਰ ਚੁੱਕੇ ਲੋਕਾਂ ਨਾਲ ਗੱਲਾਂ ਕਰਦੀ ਹੈ ਇਹ ਔਰਤ, ਦੱਸਿਆ- ਮਰਨ ਤੋਂ ਬਾਅਦ ਕਿੱਥੇ ਜਾਂਦੇ ਨੇ ਲੋਕ?

ਅਜਿਹੇ 'ਚ ਜੇਕਰ ਕੈਨੇਡਾ ਨੇ ਵੀ ਸਖ਼ਤੀ ਨਾਲ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਤਾਂ ਉੱਥੇ ਜਾ ਕੇ ਵਸਣ ਵਾਲੇ ਵਿਦਿਆਰਥੀਆਂ ਨੂੰ ਪੀਆਰ ਦਾ ਸੁਪਨਾ ਟੁੱਟਣ ਦਾ ਡਰ ਸਤਾਉਣ ਲੱਗੇਗਾ। ਇਸ ਦਾ ਕਾਰਨ ਇਹ ਹੈ ਕਿ ਸਟੱਡੀ ਪੂਰੀ ਹੋਣ ਤੋਂ ਬਾਅਦ ਵਰਕ ਪਰਮਿਟ ਜਾਂ ਪੀਆਰ ਲਈ ਅਪਲਾਈ ਕਰ ਸਕਦੇ ਹੋ। ਜੇਕਰ ਇਸ 'ਤੇ ਰੋਕ ਲਗਾ ਦਿੱਤੀ ਜਾਂਦੀ ਹੈ ਤਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਬਹੁਤ ਵੱਡੀ ਦਿੱਕਤ ਖੜ੍ਹੀ ਹੋ ਜਾਵੇਗੀ। ਜ਼ਿਆਦਾਤਰ ਅਜਿਹੇ ਪਰਿਵਾਰ ਹਨ, ਜਿਨ੍ਹਾਂ ਨੇ 25 ਲੱਖ ਤੱਕ ਦਾ ਕਰਜ਼ਾ ਲੈ ਕੇ ਬੱਚਿਆਂ ਨੂੰ ਵਿਦੇਸ਼ ਭੇਜਿਆ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਹਿੰਦੂ ਨੇਤਾ ਅਮਿਤ ਸ਼ਰਮਾ ਦੀਆਂ ਗੱਡੀਆਂ ’ਤੇ ਹਮਲਾ, ਕਾਲੀ ਮਾਤਾ ਮੰਦਰ ਦੇ ਬਾਹਰ ਵਾਪਰੀ ਘਟਨਾ

ਭਾਰਤ ਦੇ ਵੀਜ਼ਾ ਰੋਕਣ ਦੇ ਫ਼ੈਸਲੇ ਨੂੰ ਲੈ ਕੇ ਕੈਨੇਡਾ ਦੇ ਅਰਥ ਮਾਹਿਰ ਵੀ ਚਿੰਤਾ 'ਚ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਹਨ 20 ਲੱਖ ਭਾਰਤੀ, ਜੋ ਹਰ ਸਾਲ ਲਗਭਗ 3 ਲੱਖ ਕਰੋੜ ਤੋਂ ਵੱਧ ਦਾ ਯੋਗਦਾਨ ਦਿੰਦੇ ਹਨ। ਹਰ ਸਾਲ ਲਗਭਗ 75 ਹਜ਼ਾਰ ਕਰੋੜ ਰੁਪਏ ਤਾਂ ਸਿਰਫ਼ ਭਾਰਤ ਤੋਂ ਜਾਣ ਵਾਲੇ ਵਿਦਿਆਰਥੀ ਫ਼ੀਸ ਦੇ ਤੌਰ 'ਤੇ ਦਿੰਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News