ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਕੀਤਾ ਮੇਨ ਗੇਟ ਬੰਦ, ਜਾਣੋ ਵਜ੍ਹਾ

Wednesday, Jan 08, 2020 - 10:23 AM (IST)

ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਕੀਤਾ ਮੇਨ ਗੇਟ ਬੰਦ, ਜਾਣੋ ਵਜ੍ਹਾ

ਪਟਿਆਲਾ (ਬਲਜਿੰਦਰ): ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰਸ਼ਾਸਨ ਵਲੋਂ ਦਸੰਬਰ ਮਹੀਨੇ ਦੀ ਤਨਖਾਹ ਨਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਮੇਨ ਗੇਟ ਬੰਦ ਕਰ ਦਿੱਤਾ ਅਤੇ ਪ੍ਰ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਸਵੇਰੇ 9 ਵਜੇ ਤੋਂ ਹੀ ਮੁਲਾਜ਼ਮਾਂ ਨੇ ਗੇਟ ਨੂੰ ਤਾਲਾ ਲਗਾ ਦਿੱਤਾ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਮੁਲਾਜ਼ਮ ਮੰਗ ਕਰ ਰਹੇ ਸਨ ਕਿ ਵਾਰ-ਵਾਰ ਭਰੋਸੇ ਤੋਂ ਬਾਅਦ ਵੀ ਤਨਖਾਹਾਂ ਨਹੀਂ ਦਿੱਤੀਆਂ ਗਈਆਂ।


author

Shyna

Content Editor

Related News