ਵਿੱਤੀ ਸੰਕਟ 'ਚ ਫਸੀ 'ਪੰਜਾਬੀ ਯੂਨੀਵਰਸਿਟੀ' ਲਈ ਪੰਜਾਬ ਸਰਕਾਰ ਦਾ ਅਹਿਮ ਐਲਾਨ
Thursday, Jul 23, 2020 - 09:52 AM (IST)
ਪਟਿਆਲਾ (ਜੋਸਨ) : ਪੰਜਾਬ ਸਰਕਾਰ ਵਲੋਂ ਵਿੱਤੀ ਸੰਕਟ 'ਚ ਫਸੀ ਪੰਜਾਬੀ ਯੂਨੀਵਰਸਿਟੀ ਲਈ ਅਹਿਮ ਐਲਾਨ ਕੀਤਾ ਗਿਆ ਹੈ। ਯੂਨੀਵਰਸਿਟੀ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨ ਚੰਡੀਗੜ੍ਹ ਵਿਖੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੰਜਾਬੀ ਯੂਨੀਵਰਸਿਟੀ ਨੂੰ ਮੌਜੂਦਾ ਵਿੱਤੀ ਸੰਕਟ ’ਚੋਂ ਕੱਢਣ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਡਾ. ਬੀ. ਐੱਸ. ਘੁੰਮਣ ਵੱਲੋਂ ਪੇਸ਼ ਰਿਪੋਰਟ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਬਾਦਲ ਨੇ ਯੂਨੀਵਰਸਿਟੀ ਨੂੰ ਤੁਰੰਤ 20 ਕਰੋੜ ਰੁਪਏ ਦੀ ਰਾਸ਼ੀ ਬਤੌਰ ਸਪੈਸ਼ਲ ਗ੍ਰਾਂਟ ਜਾਰੀ ਕਰਨ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ 'ਚ 'ਕੋਰੋਨਾ' ਨੇ ਪਾਇਆ ਭੜਥੂ, ਵੱਡੀ ਗਿਣਤੀ 'ਚ ਨਵੇਂ ਕੇਸਾਂ ਦੀ ਪੁਸ਼ਟੀ
ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਲਿਆ ਗਿਆ ਕਿ ਭਵਿੱਖ ’ਚ ਵਿੱਤੀ, ਅਕਾਦਮਿਕ ਅਤੇ ਇਮਤਿਹਾਨਾਂ ਸਬੰਧੀ ਜਿਸ ’ਚ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਦੀ ਰੈਸ਼ਨਲਾਈਜ਼ੇਸ਼ਨ ਵੀ ਸ਼ਾਮਲ ਹੈ, ਸਬੰਧੀ ਸੁਧਾਰ ਲਿਆਉਣ ਦੀ ਸਥਿਤੀ ’ਚ ਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਸਹਾਇਤਾ ਦੇਣ ’ਤੇ ਵਿਚਾਰ ਕੀਤਾ ਜਾਵੇਗਾ। ਇਨ੍ਹਾਂ ਸਾਰਿਆਂ ਮੁੱਦਿਆਂ ’ਤੇ ਫ਼ੈਸਲਾ ਲੈਣ ਲਈ ਸਿੰਡੀਕੇਟ ਦੀ ਮੀਟਿੰਗ ਵੀ ਜਲਦ ਬੁਲਾਉਣ ਲਈ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਗਈ।
ਇਹ ਵੀ ਪੜ੍ਹੋ : ਕੈਪਟਨ ਨੇ ਕੀਤੀ ਸੁਰੇਸ਼ ਕੁਮਾਰ ਨਾਲ ਗੱਲ, ਅਸਤੀਫੇ 'ਤੇ ਅਜੇ ਵੀ ਦੁਚਿੱਤੀ
ਇਸ ਮੌਕੇ ਇਹ ਵੀ ਫ਼ੈਸਲਾ ਲਿਆ ਗਿਆ ਕਿ ਯੂਨੀਵਰਸਿਟੀ ਆਪਣੇ ਕੈਂਪਸ ਅਤੇ ਆਪਣੇ ਨਾਲ ਸਬੰਧਿਤ ਕਾਲਜਾਂ ’ਚ ਤੁਰੰਤ ਦਾਖਲੇ ਸ਼ੁਰੂ ਕਰੇਗੀ। ਮੀਟਿੰਗ ਦੌਰਾਨ ਸਕੱਤਰ ਉੱਚੇਰੀ ਸਿੱਖਿਆ ਰਾਹੁਲ ਭੰਡਾਰੀ ਅਤੇ ਸਕੱਤਰ ਵਿੱਤ ਕੇ. ਏ. ਪੀ. ਸਿਨਹਾ, ਡੀ. ਪੀ. ਆਈ. ਕਾਲਜਾਂ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਘੁੰਮਣ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ