ਪੰਜਾਬੀ ਯੂਨੀਵਰਸਿਟੀ ਦਾ ਗੇਟ ਹੋਇਆ ਬੰਦ, ਸੁਰੱਖਿਆ ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ

Monday, Dec 20, 2021 - 01:22 PM (IST)

ਪੰਜਾਬੀ ਯੂਨੀਵਰਸਿਟੀ ਦਾ ਗੇਟ ਹੋਇਆ ਬੰਦ, ਸੁਰੱਖਿਆ ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ

ਪਟਿਆਲਾ (ਇੰਦਰਜੀਤ) : ਪੰਜਾਬੀ ਯੂਨੀਵਰਸਿਟੀ ਦੇ ਸਮੂਹ ਸੁਰੱਖਿਆ ਵਿਭਾਗ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਸੁਰੱਖਿਆ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਮੁਲਾਜ਼ਮਾਂ ਦੀ ਮੰਗ ਹੈ ਕਿ ਜਿਹੜੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੰਜ ਸਾਲ ਪੂਰੀਆਂ ਹੋ ਚੁੱਕੀਆਂ ਹਨ, ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਨੂੰ ਡੇਲੀਵੇਜ਼ 'ਤੇ ਕਰੇ ਅਤੇ ਜਿਹੜੇ ਮੁਲਾਜ਼ਮ ਡੇਲੀਵੇਜ਼ 'ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪ੍ਰਮੋਟ ਕਰਕੇ ਉਨ੍ਹਾਂ ਦੀ ਤਨਖ਼ਾਹ ਘੱਟ ਤੋਂ ਘੱਟ 18 ਹਜ਼ਾਰ ਕੀਤੀ ਜਾਵੇ।

ਇਹ ਵੀ ਪੜ੍ਹੋ : ਬੇਅਦਬੀ ਮੁੱਦੇ 'ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ, 'ਬੇਅਦਬੀ ਕਰਨ ਵਾਲੇ ਨੂੰ ਲੋਕਾਂ ਦੇ ਸਾਹਮਣੇ ਫ਼ਾਹਾ ਲਾ ਦੇਣਾ ਚਾਹੀਦੈ

ਇਨ੍ਹਾਂ ਮੁਲਾਜ਼ਮਾਂ ਵੱਲੋਂ ਕਈ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੇਟ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ ਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪ੍ਰਸ਼ਾਸਨ ਇਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਇਸੇ ਕਾਰਨ ਅੱਜ ਮੁਲਾਜ਼ਮਾਂ ਵੱਲੋਂ ਯੂਨੀਵਰਸਿਟੀ ਦਾ ਇਕ ਗੇਟ ਬੰਦ ਕਰ ਦਿੱਤਾ ਗਿਆ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੇ ਮੌਜੂਦਾ ਹਾਲਾਤ ਤੇ ਬੇਅਦਬੀ ਮੁੱਦੇ ਸਬੰਧੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ

ਹਾਲਾਂਕਿ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਗੇਟ ਖੋਲ੍ਹਿਆ ਹੋਇਆ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਦੂਜੇ ਪਾਸੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਯੂਨੀਵਰਸਿਟੀ ਵੱਲੋਂ ਭਾਰੀ ਪੁਲਸ ਫੋਰਸ ਨੂੰ ਗੇਟ ਤੇ ਤਾਇਨਾਤ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਧਰਨਾ ਇੰਝ ਹੀ ਜਾਰੀ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News