ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਕੋਲ ਚੱਲੀਆਂ ਸ਼ਰੇਆਮ ਗੋਲੀਆਂ, ਨੌਜਵਾਨ ਦੀ ਮੌਤ
Wednesday, Apr 06, 2022 - 10:43 AM (IST)

ਪਟਿਆਲਾ (ਬਲਜਿੰਦਰ) - ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ਵਿੱਚ ਗੋਲੀਬਾਰੀ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਘਟਨਾ ਦੀ ਮਿਲੀ ਸੀ.ਸੀ.ਟੀ.ਵੀ. ਫੁਟੇਜ ਤੋਂ ਸਾਹਮਣੇ ਆਇਆ ਕਿ ਦੋਵਾਂ ਗੁੱਟਾਂ ਵਿੱਚ ਬਹਿਸ ਹੋਣ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਘਟਨਾ ਦੌਰਾਨ ਦੋ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਤਕਰੀਬਨ 45 ਮਿੰਟ ਤੱਕ ਇਹ ਝਗੜਾ ਚਲਦਾ ਰਿਹਾ, ਜਿਸ ਤੋਂ ਬਾਅਦ ਨਕਾਬਪੋਸ਼ਾਂ ਨੇ ਪਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਸੂਤਰਾਂ ਮੁਤਾਬਕ ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਮਾਮਲੇ ਵਿਚ ਥਾਣਾ ਅਰਬਨ ਅਸਟੇਟ ਦੀ ਪੁਲਸ ਵੱਲੋਂ ਚਾਰ ਵਿਅਕਤੀਆਂ ਖ਼ਿਲਾਫ਼ ਬਾਏ ਨੇਮ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਧਰਮਿੰਦਰ ਸਿੰਘ ਉਰਫ ਭਿੰਦਾ ਪਿੰਡ ਦੌਣ ਕਲਾਂ ਦੇ ਕਬੱਡੀ ਕਲੱਬ ਦਾ ਪ੍ਰਧਾਨ ਵੀ ਸੀ ਅਤੇ ਖੇਡਾਂ ਨੂੰ ਪ੍ਰਮੋਟ ਕਰਨ ਵਿਚ ਅਹਿਮ ਯੋਗਦਾਨ ਪਾ ਰਿਹਾ ਸੀ
ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ