ਪੰਜਾਬੀ ਯੂਨੀਵਰਸਿਟੀ ''ਚ ਧਰਨਾ! ਬੰਦ ਹੋਇਆ ਮੇਨ ਗੇਟ

Tuesday, Sep 03, 2024 - 03:47 PM (IST)

ਪਟਿਆਲਾ (ਰਾਜੇਸ਼ ਪੰਜੋਲਾ): ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਤੇ ਕਾਂਸਟੀਚੁਏਂਟ ਕਾਲਜਾਂ ਦੇ ਵਿਚ ਕੰਮ ਕਰਦੇ ਸਹਾਇਕ ਪ੍ਰੋਫ਼ੈਸਰਾਂ (ਗੈਸਟ ਫੈਕਲਟੀ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਨ ਦਫ਼ਤਰ ਦੇ ਬਾਹਰ ਲਗਾਇਆ ਗਿਆ ਧਰਨਾ ਅੱਜ 40ਵੇਂ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਵੱਲੋਂ ਅੱਜ ਯੂਨੀਵਰਸਿਟੀ ਦਾ ਮੇਨ ਗੇਟ ਬੰਦ ਕਰ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਅਦਾਰੇ, ਜਾਰੀ ਹੋ ਗਏ ਨਵੇਂ ਹੁਕਮ

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਗੈਸਟ ਫੈਕਲਟੀ ਅਧਿਆਪਕਾਂ ਦੀ ਇੰਟਰਵਿਊ ਦੇ ਬਹਾਨੇ ਪਹਿਲਾਂ ਤੋਂ ਕੰਮ ਕਰਦੇ ਅਧਿਆਪਕਾਂ ਨੂੰ ਕੰਮ ਤੋਂ ਹਟਾ ਰਹੀ ਹੈ, ਜਦਕਿ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਕੱਚੇ ਦੀ ਜਗ੍ਹਾ ਨਹੀਂ ਰੱਖਿਆ ਸਕਦਾ। ਸਹਾਇਕ ਪ੍ਰੋਫ਼ੈਸਰਾਂ ਵੱਲੋਂ ਅੱਜ ਪੂਰੀ ਯੂਨੀਵਰਸਿਟੀ ਵਿਚ ਮਾਰਚ ਕੀਤਾ ਗਿਆ ਤੇ ਯੂਨੀਵਰਸਿਟੀ ਦਾ ਮੇਨ ਗੇਟ ਵੀ ਬੰਦ ਕਰ ਦਿੱਤਾ ਗਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News