ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫਾ

11/18/2020 10:58:12 PM

ਚੰਡੀਗੜ੍ਹ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਡਾ. ਬੀ. ਐਸ. ਘੁੰਮਣ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਯੂਨੀਵਰਸਿਟੀ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਡਾ. ਘੁੰਮਣ 2017 ਤੋਂ ਅਹੁਦਾ ਸੰਭਾਲਣ ਤੋਂ ਬਾਅਦ ਸੰਸਥਾ ਨੂੰ ਇਸ ਗੜਬੜੀ ’ਚੋਂ ਬਾਹਰ ਕੱਢਣ ’ਚ ਅਸਮਰੱਥ ਰਹੇ ਸਨ। ਇਸ ਕਾਰਣ ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਸੌਂਪ ਦਿੱਤਾ, ਜੋ ਯੂਨੀਵਰਸਿਟੀ ਦੇ ਚਾਂਸਲਰ ਹਨ।

ਇਹ ਵੀ ਪੜ੍ਹੋ : ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ
ਬਦਨੌਰ ਨੇ ਅਸਤੀਫਾ ਪੰਜਾਬ ਦੇ ਮੁੱਖ ਸਕੱਤਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਭੇਜ ਦਿੱਤਾ ਹੈ।ਡਾ. ਘੁੰਮਣ ਨੇ ਆਪਣੇ ਅਸਤੀਫੇ ’ਚ ਇਸ ਫੈਸਲੇ ਦੇ ਨਿੱਜੀ ਕਾਰਣਾਂ ਦਾ ਹਵਾਲ ਦਿੱਤਾ ਹੈ।

ਇਹ ਵੀ ਪੜ੍ਹੋ: ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਨਿਰਾਸ਼ਾਜਨਕ : ਕੈਪਟਨ 

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ’ਚ ਸੇਵਾ ਕਰਨ ਦਾ ਮੌਕਾ ਦੇਣ ਅਤੇ ਸਤੰਬਰ ’ਚ 3 ਸਾਲ ਦੀ ਸੇਵਾ ’ਚ ਵਾਧਾ ਕਰਨ ਲਈ ਧੰਨਵਾਦ ਕੀਤਾ ਹੈ। 
 

Deepak Kumar

This news is Content Editor Deepak Kumar