ਕੈਨੇਡਾ ਤੋਂ ਦੁਖ਼ਦਾਇਕ ਖ਼ਬਰ: ਸੁਨਾਮ ਦੇ 24 ਸਾਲਾ ਗੱਭਰੂ ਦੀ ਮੌਤ, ਪਰਿਵਾਰ ''ਚ ਪਿਆ ਚੀਕ-ਚਿਹਾੜਾ

02/23/2023 2:58:56 PM

ਸੁਨਾਮ ਸਿੰਘ ਊਧਮ ਵਾਲਾ (ਰੋਜ਼ੀ) : ਕੈਨੇਡਾ ਤੋਂ ਬਹੁਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (24) ਪੁੱਤਰ ਕਾਲ੍ਹਾ ਸਿੰਘ ਵਾਸੀ ਪਿੰਡ ਚੱਠਾ ਨਨਹੇੜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 4 ਸਾਲ ਪਹਿਲਾਂ ਸਟੱਡੀ ਵੀਜੇ 'ਤੇ ਕੈਨੇਡਾ ਗਿਆ ਸੀ ਅਤੇ ਬਰੈਂਪਟਨ ਵਿਖੇ ਰਹਿ ਰਿਹਾ ਸੀ।

ਇਹ ਵੀ ਪੜ੍ਹੋ- ਗੁਰੂਹਰਸਹਾਏ 'ਚ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ, Suicide ਕਰਨ ਤੋਂ ਪਹਿਲਾਂ ਪਰਿਵਾਰ ਨਾਲ ਫੋਨ 'ਤੇ ਕੀਤੀ ਗੱਲ

ਨੌਜਵਾਨ ਦੇ ਮਾਮੇ ਦੇ ਮੁੰਡੇ ਲਵਪ੍ਰੀਤ ਸਿੰਘ ਨੇ ਪਰਿਵਾਰ ਨੂੰ ਮਨਪ੍ਰੀਤ ਦੀ ਮੌਤ ਦੀ ਜਾਣਕਾਰੀ ਦਿੱਤੀ , ਜੋ ਕਿ ਉਸਦੇ ਕੋਲ ਰਹਿੰਦਾ ਸੀ। ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਜਿੱਥੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ, ਉੱਥੇ ਹੀ ਪਿੰਡ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਚਾਚਾ ਦਲੇਲ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਹਨ। 

ਇਹ ਵੀ ਪੜ੍ਹੋ- ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਗੁਰੂਹਰਸਹਾਏ ਦਾ BDPO ਤੇ ਪੰਚਾਇਤ ਸਕੱਤਰ ਮੁਅੱਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto