ਕੈਨੇਡਾ ਦੀ ਧਰਤੀ ''ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
Saturday, Oct 19, 2024 - 06:26 PM (IST)

ਬਟਾਲਾ/ਘੁਮਾਣ (ਗੋਰਾਇਆ): ਪਿੰਡ ਕੋਟ ਟੋਡਰ ਮੱਲ ਦੇ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਹੈ। ਮ੍ਰਿਤਕ ਸੁਖਬੀਰ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਮੁੰਡਾ ਸੁਖਬੀਰ ਸਿੰਘ (22) ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ 1 ਅਕਤੂਬਰ 2024 ਨੂੰ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਬਾਹਰ ਸੜਕ ਪਾਰ ਕਰ ਰਿਹਾ ਸੀ ਤਾਂ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਗਈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਇਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਉਸ ਦੇ ਸਿਰ ’ਤੇ ਗੰਭੀਰ ਸੱਟ ਵੱਜੀ ਸੀ, ਜਿਸ ਕਾਰਨ ਉਸ ਦੀ 6 ਅਕਤੂਬਰ 2024 ਨੂੰ ਮੌਤ ਹੋ ਗਈ। ਸੁਖਬੀਰ ਦੇ ਪਿਤਾ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਲਈ ਕੈਨੇਡਾ ਦਾ ਵੀਜ਼ਾ ਅਪਲਾਈ ਕੀਤਾ ਹੈ ਪਰ ਪਿਛਲੇ ਦਿਨਾਂ ਤੋਂ ਉਸ ਨੂੰ ਕੈਨੇਡਾ ਅੰਬੈਸੀ ਤੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਉਥੇ ਜਾ ਕੇ ਕਰਨਾ ਚਾਹੁੰਦਾ ਹੈ ਤੇ ਕਾਨੂੰਨੀ ਕਾਰਵਾਈ ਵੀ ਪੂਰੀ ਕਰਨੀ ਚਾਹੁੰਦਾ ਹੈ ਪਰ ਉਸ ਨੂੰ ਕੋਈ ਜਵਾਬ ਨਹੀਂ ਮਿਲ ਰਿਹਾ।
ਇਹ ਵੀ ਪੜ੍ਹੋ- ਵਿਦੇਸ਼ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪੂਰੇ ਇਲਾਕੇ 'ਚ ਪਸਰਿਆ ਸੋਗ
ਪਰਮਜੀਤ ਸਿੰਘ ਖੁਦ ਵੀ ਆਬੂ ਦਾ ਵੀ ਵਿਖੇ ਕਾਰਪੈਂਟਰ ਦਾ ਕੰਮ ਕਰਦਾ ਹੈ ਤੇ ਜਿਸ ਦਿਨ ਉਸਦੀ ਪੁੱਤਰ ਦੀ ਮੌਤ ਦੀ ਸੂਚਨਾ ਉਸਨੂੰ ਮਿਲੀ ਤਾਂ ਉਹ ਆਪਣੇ ਪਿੰਡ ਕੋਟ ਟੋਡਰ ਮੱਲ ਆ ਗਿਆ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਉਸ ਨੇ ਅਪੀਲ ਕੀਤੀ ਹੈ ਕਿ ਉਸ ਨੂੰ ਕੈਨੇਡਾ ਦਾ ਜਲਦੀ ਤੋਂ ਜਲਦੀ ਵੀਜ਼ਾ ਪ੍ਰਾਪਤ ਕਰਵਾ ਕੇ ਦਿੱਤਾ ਜਾਵੇ ਇਹ ਇਸ ਵਾਸਤੇ ਉਸਨੇ ਮੁੱਖ ਮੰਤਰੀ ਪੰਜਾਬ ਸਮੇਤ ਪ੍ਰਸ਼ਾਸਨ ਤੋਂ ਵੀ ਮਦਦ ਦੀ ਗੁਹਾਰ ਲਗਾਈ ਹੈ। ਸੁਖਬੀਰ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਨੇ ਕੈਨੇਡਾ ਭੇਜਣ ਲਈ ਆਪਣੇ ਪੁੱਤਰ 'ਤੇ ਲੱਖਾਂ ਰੁਪਏ ਖਰਚ ਕੀਤੇ ਸਨ ਤੇ ਉਸਦਾ ਇਕਲੋਤਾ ਪੁੱਤ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਸੁਖਬੀਰ ਦੋ ਭੈਣਾਂ ਦਾ ਇਕਲੋਤਾ ਭਰਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8