ਪੰਜਾਬੀ ਨੌਜਵਾਨ ਨੇ ਕੈਨੇਡਾ ''ਚ ਕਰਵਾਈ ਬੱਲੇ-ਬੱਲੇ, ਪੁਲਸ ਵਿਭਾਗ ''ਚ ਹਾਸਲ ਕੀਤਾ ਵੱਡਾ ਮੁਕਾਮ
Sunday, Jul 07, 2024 - 04:33 AM (IST)
ਪਟਿਆਲਾ (ਰਾਜੇਸ਼ ਪੰਜੌਲਾ)- ਕੈਨੇਡਾ ਵਿਚ ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਤੋਂ ਪਟਿਆਲਾ ਦਾ ਵਸਨੀਕ ਰਣਇੰਦਰਜੀਤ ਸਿੰਘ 2019 ਵਿਚ ਕੈਨੇਡਾ ਗਿਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿਚ ਹੀ ਹਨ।
ਦੋਨਾਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ 6 ਹਫਤੇ ਦੀ ਸਿਖਲਾਈ ਉਪਰੰਤ ਹੁਣ ਉਨ੍ਹਾਂ ਦਾ ਪੁੱਤਰ ਰਣਇੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ। ਰਣਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ ਵਿਚ 150 ਵਿਚੋਂ 149 ਨੰਬਰ ਲੈ ਕੇ ਸਰਵੋਤਮ ਸਥਾਨ ਹਾਸਲ ਕੀਤਾ ਹੈ, ਜਿਸ ਕਾਰਨ ਉਸ ਨੂੰ ਡਿਪਟੀ ਚੀਫ ਆਫ ਟੋਰਾਂਟੋ ਪੁਲਸ ਲੌਰੈਨ ਪੌਗ ਵੱਲੋਂ ਇਹ ਐਵਾਰਡ ਪ੍ਰਦਾਨ ਕੀਤਾ ਗਿਆ।
ਇਹ ਵੀ ਪੜ੍ਹੋ- ਚੈਂਪੀਅਨ ਟੀਮ 'ਤੇ ਵਰ੍ਹ ਰਿਹਾ ਪੈਸਿਆਂ ਦਾ ਮੀਂਹ, BCCI ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਉਸ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਪਹਿਲੀ ਵਾਰ ਕਿਸੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਇਹ ਐਵਾਰਡ ਮਿਲਿਆ ਹੈ। ਰਣਇੰਦਰਜੀਤ ਸਿੰਘ ਨੇ ਆਪਣੀ ਇਸ ਪ੍ਰਾਪਤੀ ਲਈ ਮਾਪਿਆਂ ਤੋਂ ਇਲਾਵਾ ਆਪਣੇ ਦੋਸਤ ਹਰਦੀਪ ਸਿੰਘ ਬੈਂਸ ਨੂੰ ਆਪਣਾ ਪ੍ਰੇਰਣਾ ਸਰੋਤ ਦੱਸਿਆ, ਜੋ ਖੁਦ ਇਸੇ ਅਹੁਦੇ ’ਤੇ ਕਾਰਜਸ਼ੀਲ ਹੈ।
ਇਹ ਵੀ ਪੜ੍ਹੋ- ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e