ਕਹਿਰ ਓ ਰੱਬਾ: ਪੰਜਾਬ ਦੇ ਨੌਜਵਾਨ ਦਾ ਜਰਮਨ ’ਚ ਕਤਲ

Tuesday, Jun 09, 2026 - 11:29 AM (IST)

ਕਹਿਰ ਓ ਰੱਬਾ: ਪੰਜਾਬ ਦੇ ਨੌਜਵਾਨ ਦਾ ਜਰਮਨ ’ਚ ਕਤਲ

ਭੁਲੱਥ(ਰਜਿੰਦਰ)- ਭੁਲੱਥ ਹਲਕੇ ਦੇ ਪਿੰਡ ਰਾਮਗੜ੍ਹ ਦੇ 30 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਦੀ ਜਰਮਨ ਵਿਚ ਮੌਤ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਜਰਨੈਲ ਸਿੰਘ ਵਾਸੀ ਰਾਮਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜਵਿੰਦਰ ਸਿੰਘ 10 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਦੀ ਤਲਾਸ਼ ਵਿਚ ਜਰਮਨ ਗਿਆ ਸੀ, ਜੋ ਕਿ ਹੁਣ ਜਰਮਨ ਦਾ ਸਿਟੀਜ਼ਨ ਬਣ ਚੁੱਕਾ ਸੀ। ਦੋ ਦਿਨ ਪਹਿਲਾਂ ਉਨ੍ਹਾਂ ਨੂੰ ਫ਼ੋਨ ’ਤੇ ਜਾਣਕਾਰੀ ਮਿਲੀ ਕਿ ਜਰਮਨ ਵਿਚ ਹਰਿਆਣੇ ਦੇ ਕੁਝ ਨੌਜਵਾਨਾਂ ਵੱਲੋਂ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ ਸੀ ਤੇ ਉਨ੍ਹਾਂ ਦਾ ਮੁੰਡਾ ਰਾਜਵਿੰਦਰ ਸਿੰਘ ਝਗੜਾ ਸੁਲਝਾਉਣ ਲਈ ਗਿਆ ਸੀ ਅਤੇ ਬਾਅਦ ਵਿਚ ਹਰਿਆਣੇ ਦੇ ਮੁੰਡਿਆਂ ਵੱਲੋਂ ਚਾਰ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦੇ ਬੇਟੇ ਰਾਜਵਿੰਦਰ ਸਿੰਘ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਅਤੇ ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਜ਼ੇਰੇ ਇਲਾਜ 2 ਦਿਨ ਬਾਅਦ ਰਾਜਵਿੰਦਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...

ਜਰਨੈਲ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਾਜਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰਨ ਲਈ ਜਰਮਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਉਸਦੇ ਮ੍ਰਿਤਕ ਸਰੀਰ ਨੂੰ ਉਸਦੇ ਪਿੰਡ ਰਾਮਗੜ੍ਹ ਲਿਆਂਦਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News