ਘਰ ਦੀ ਗ਼ਰੀਬੀ ਤੋੜਨ ਚਾਰ ਮਹੀਨੇ ਪਹਿਲਾਂ ਦੁਬਈ ਗਏ ਨੌਜਵਾਨ ਦੀ ਮੌਤ, ਹਾਲੋਂ-ਬੇਹਾਲ ਹੋਇਆ ਪਰਿਵਾਰ

07/30/2021 1:53:53 PM

ਹਠੂਰ (ਭੱਟੀ) : ਨੇੜਲੇ ਪਿੰਡ ਰਸੂਲਪੁਰ (ਮੱਲ੍ਹਾ) ਦੇ ਇਕ ਨੌਜਵਾਨ ਦੀ ਦੁਬਈ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਰਸੂਲਪੁਰ ਵਿਖੇ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਅਰਵਿੰਦਰ ਸਿੰਘ (22) ਇਸੇ ਸਾਲ ਮਾਰਚ ਮਹੀਨੇ ਦੀ 22 ਤਰੀਕ ਨੂੰ ਲੁਧਿਆਣਾ ਦੇ ਇਕ ਟਰੈਵਲ ਏਜੰਟ ਰਾਹੀਂ ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। 24 ਅਪ੍ਰੈਲ ਨੂੰ ਅਰਵਿੰਦਰ ਸਿੰਘ ਦੀ ਪਰਿਵਾਰ ਨਾਲ ਆਖਰੀ ਵਾਰ ਹੋਈ ਵੀਡੀਓ ਕਾਲਿੰਗ ਸਮੇਂ ਉਸ ਨੇ ਦੱਸਿਆ ਕਿ ਟਰੈਵਲ ਏਜੰਟ ਵਲੋਂ ਕੋਰੋਨਾ ਪਾਜ਼ੇਟਿਵ ਆਖ ਕੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਸ ਨੇ ਕਿਹਾ ਕਿ ਜਦ ਉਹ ਇੰਡੀਆ ਤੋਂ ਆਇਆ ਸੀ ਤਾਂ ਉਸ ਦੀਆਂ ਰਿਪੋਰਟਾਂ ਨੈਗੇਟਿਵ ਸਨ। ਮ੍ਰਿਤਕ ਦੇ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ 24 ਅਪ੍ਰੈਲ ਤੋਂ ਬਾਅਦ  28 ਜੁਲਾਈ ਨੂੰ ਦੁਬਈ ਦੇ ਡਾਕਟਰਾਂ ਨੇ ਵੀਡੀਓ ਕਾਲ ਕਰ ਕੇ ਅਰਵਿੰਦਰ ਸਿੰਘ ਦੀ ਮੌਤ ਹੋ ਜਾਣ ਸੰਬੰਧੀ ਦੱਸਿਆ ਹੈ।

ਇਹ ਵੀ ਪੜ੍ਹੋ : ਦਿੱਲੀ ਅੰਦੋਲਨ ਤੋਂ ਪਰਤੇ ਕਿਸਾਨ ਦੀ ਬੀਮਾਰ ਹੋਣ ਕਾਰਨ ਮੌਤ    

ਉਨ੍ਹਾਂ ਕਿਹਾ ਕਿ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਅਤੇ ਟਰੈਵਲ ਏਜੰਟ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਸੰਬੰਧੀ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਐੱਸ. ਐੱਸ. ਪੀ. ਪੁਲਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਨੂੰ ਦਰਖ਼ਾਸਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਘਟਿਦਆਂ ਹੀ ਪਾਸਪੋਰਟ ਦਫ਼ਤਰਾਂ ’ਚ ਵਧੀ ਭੀੜ, ਵਿਦੇਸ਼ ਮੰਤਰਾਲਾ ਅਗਸਤ ’ਚ ਦੇ ਸਕਦਾ ਰਾਹਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

Anuradha

This news is Content Editor Anuradha