ਘਰ ਦੇ ਹਾਲਾਤ ਸੁਧਾਰਨ ਲਈ ਕਤਰ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

Thursday, Nov 03, 2022 - 09:55 PM (IST)

ਘਰ ਦੇ ਹਾਲਾਤ ਸੁਧਾਰਨ ਲਈ ਕਤਰ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

ਤਰਨਤਾਰਨ/ਭਿੱਖੀਵਿੰਡ (ਰਮਨ ਚਾਵਲਾ, ਅਮਨ, ਸੁਖਚੈਨ) : ਕਸਬਾ ਭਿੱਖੀਵਿੰਡ ਤੋਂ ਘਰ ਦੇ ਹਾਲਾਤਾਂ ਨੂੰ ਸੁਧਾਰਨ ਦੇ ਮਕਸਦ ਨਾਲ ਵਿਦੇਸ਼ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਨਿਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰਭਦੀਪ ਸਿੰਘ (24) ਜੋ ਕਰੀਬ ਚਾਰ ਸਾਲ ਪਹਿਲਾਂ ਘਰ ਦੇ ਹਾਲਾਤਾਂ ਨੂੰ ਸੁਧਾਰਨ ਦੇ ਮਕਸਦ ਨਾਲ ਦੋਹਾ ਕਤਰ ਗਿਆ ਸੀ ਜਿੱਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਨ ਲੱਗ ਪਿਆ। ਬੀਤੀ 1 ਨਵੰਬਰ ਨੂੰ ਪ੍ਰਭਦੀਪ ਸਿੰਘ ਜਦੋਂ ਆਪਣੇ ਦੋ ਹੋਰ ਟਰਾਲਿਆਂ ਸਣੇ ਕਤਰ ਤੋਂ ਅਲਕੋਹਲ ਸ਼ਹਿਰ ਲਈ ਨੈਸ਼ਨਲ ਹਾਈਵੇ ’ਤੇ ਰਵਾਨਾ ਹੋਇਆ ਤਾਂ ਕਰੀਬ 5 ਵਜੇ ਉਸ ਦਾ ਟਰਾਲਾ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਦੌਰਾਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਰਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਦੀਪ ਸਿੰਘ ਦੀ ਲਾਸ਼ ਨੂੰ ਭਾਰਤ ਮੰਗਵਾਉਣ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਜ਼ੀਰਾ ਦੇ ਨੌਜਵਾਨ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ, ਪੱਕਾ ਹੋਣ ਲਈ ਲਗਾਈ ਸੀ ਫਾਈਲ

ਮ੍ਰਿਤਕ ਪ੍ਰਭਦੀਪ ਸਿੰਘ ਆਪਣੇ ਪਿੱਛੇ ਪਿਤਾ ਸਤਨਾਮ ਸਿੰਘ, ਮਾਤਾ ਚਰਨਜੀਤ ਕੌਰ, ਭਰਾ ਅਰਵਿੰਦਰ ਸਿੰਘ ਅਤੇ ਵੱਡੀ ਭੈਣ ਇੰਦਰਜੀਤ ਕੌਰ ਨੂੰ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਦਰਦਨਾਕ ਹਾਦਸੇ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਆਸੀ ਆਗੂ ਨਹੀਂ ਪੁੱਜਾ।

ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।


author

Mukesh

Content Editor

Related News