ਕਤਲ ਕੇਸ 'ਚ ਫਸੇ ਪੰਜਾਬੀ ਨੌਜਵਾਨ ਨੂੰ ਸਜ਼ਾ ਪੂਰੀ ਹੋਣ 'ਤੇ ਵੀ ਨਹੀਂ ਭੇਜਿਆ ਜਾ ਰਿਹਾ ਭਾਰਤ

07/06/2023 12:18:25 AM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਪਿੰਡ ਮੱਲਣ ਦਾ ਨੌਜਵਾਨ ਬਲਵਿੰਦਰ ਸਿੰਘ 2008 'ਚ ਸਾਊਦੀ ਅਰਬ ਗਿਆ ਸੀ ਅਤੇ ਉਸ ਦੀ ਕੰਪਨੀ ਵਿੱਚ ਹੀ ਕਿਸੇ ਨਾਲ ਉਸ ਦਾ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਸ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਬਲਵਿੰਦਰ ਸਿੰਘ ਨੂੰ ਕਰੀਬ 7 ਸਾਲ ਦੀ ਸਜ਼ਾ ਹੋਈ ਅਤੇ ਉਸ ਨੂੰ ਸਾਊਦੀ ਅਰਬ ਦਾ 10 ਲੱਖ ਰਿਆਲ (ਭਾਰਤੀ ਕਰੰਸੀ ਮੁਤਾਬਕ 2 ਕਰੋੜ ਰੁਪਏ ਬਲੱਡ ਮਨੀ) ਜੁਰਮਾਨਾ ਹੋਇਆ। ਜੁਰਮਾਨਾ ਨਾ ਦੇਣ 'ਤੇ ਬਲਵਿੰਦਰ ਸਿੰਘ ਦਾ ਸਿਰ ਕਲਮ ਕਰਨ ਦੀ ਗੱਲ ਵੀ ਆਖੀ ਗਈ ਸੀ।

ਇਹ ਵੀ ਪੜ੍ਹੋ : 'Star Wars' ਤੋਂ ਪ੍ਰੇਰਿਤ ਸੀ ਮਹਾਰਾਣੀ ਐਲਿਜ਼ਾਬੈਥ II ਦੇ ਕਤਲ ਦੀ ਇੱਛਾ ਰੱਖਣ ਵਾਲਾ ਬ੍ਰਿਟਿਸ਼ ਸਿੱਖ

ਬਲਵਿੰਦਰ ਸਿੰਘ ਦੇ ਪਰਿਵਾਰ ਵੱਲੋਂ 22 ਮਈ 2022 ਨੂੰ ਜੁਰਮਾਨਾ ਵੀ ਅਦਾ ਕਰ ਦਿੱਤਾ ਗਿਆ ਸੀ ਪਰ ਫਿਰ ਵੀ ਉਸ ਨੂੰ ਨਹੀਂ ਛੱਡਿਆ ਗਿਆ। ਹੁਣ ਕਰੀਬ 13 ਮਹੀਨੇ ਹੋ ਚੁੱਕੇ ਹਨ, ਬਲਵਿੰਦਰ ਸਿੰਘ ਨੂੰ ਪਰਿਵਾਰ ਉਡੀਕ ਰਿਹਾ ਹੈ। ਸਾਊਦੀ ਅਰਬ ਵਿੱਚ ਸਜ਼ਾ ਪੂਰੀ ਕਰਨ ਦੇ ਬਾਵਜੂਦ ਬਲਵਿੰਦਰ ਆਪਣੇ ਪਰਿਵਾਰ 'ਚ ਨਹੀਂ ਪਹੁੰਚਿਆ। ਬਲਵਿੰਦਰ ਸਿੰਘ ਦੀ ਉਡੀਕ ਕਰਦੀ ਉਸ ਦੀ ਮਾਤਾ ਵੀ ਪ੍ਰਮਾਤਮਾ ਨੂੰ ਪੂਰੀ ਹੋ ਗਈ ਅਤੇ ਹੁਣ ਪਰਿਵਾਰ ਫਿਰ ਚਿੰਤਾ ਵਿੱਚ ਡੁੱਬਾ ਹੋਇਆ ਹੈ। ਕਿਸਾਨ ਜਥੇਬੰਦੀਆਂ, ਪਿੰਡ ਵਾਸੀ ਤੇ ਰਿਸ਼ਤੇਦਾਰਾਂ ਨੇ ਡੀਸੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਜਲਦ ਤੋਂ ਜਲਦ ਬਲਵਿੰਦਰ ਸਿੰਘ ਨੂੰ ਭਾਰਤ ਲਿਆਂਦਾ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News