ਵਿਦੇਸ਼ ਜਾਣ ਦਾ ਜਨੂੰਨ, ਏਅਰਪੋਰਟ ਦੀ ਕੰਧ ਟੱਪ ਕੇ ਦੁਬਈ ਦੇ ਜਹਾਜ਼ ਤੱਕ ਪੁੱਜਾ ਪੰਜਾਬੀ ਨੌਜਵਾਨ

01/19/2022 1:03:52 AM

ਅੰਮ੍ਰਿਤਸਰ (ਬਿਊਰੋ)- ਪੰਜਾਬ ਦੇ ਨੌਜਵਾਨਾਂ 'ਚ ਵਿਦੇਸ਼ ਜਾਣ ਦਾ ਬਹੁਤ ਜਨੂੰਨ ਹੈ। ਹਾਲਾਂਕਿ ਪੰਜਾਬ ਦੇ ਇਕ ਨੌਜਵਾਨ ਨੇ ਇਸ ਲਈ ਸਾਰੀਆਂ ਹੱਦਾਂ ਤੋੜ ਦਿੱਤੀਆਂ, ਜਦੋਂ ਉਹ ਸੁਰੱਖਿਆ ਕੰਧ 'ਤੇ ਚੜ੍ਹ ਕੇ ਹਵਾਈ ਅੱਡੇ 'ਚ ਦਾਖਲ ਹੋਇਆ ਅਤੇ ਇੰਡੀਆ ਐਕਸ ਪ੍ਰੈਸ ਦੀ ਫਲਾਈਟ ਤੱਕ ਜਾ ਪੁੱਜਾ ਜੋ ਦੁਬਈ ਜਾ ਰਹੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਕਿ ਉਹ ਜਹਾਜ਼ 'ਚ ਦਾਖਲ ਹੁੰਦਾ, ਸੀ. ਆਈ. ਐੱਸ. ਐੱਫ. ਦੇ ਜਵਾਨਾਂ ਨੇ ਉਸ ਨੂੰ ਦੇਖਿਆ ਤੇ ਤੁਰੰਤ ਹਿਰਾਸਤ 'ਚ ਲੈ ਲਿਆ। ਹਵਾਈ ਅੱਡੇ ਦੀ ਸੁਰੱਖਿਆ 'ਚ ਸੰਨ੍ਹ ਲੱਗਣ ਤੇ ਆਪਣੀ ਨਾਕਾਮੀ ਕਾਰਨ ਹੁਣ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐੱਸ. ਐੱਫ.) ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਹੁਣ ਤੱਕ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਨੌਜਵਾਨ ਵਿਦੇਸ਼ ਜਾਣ ਦੀ ਇੱਛਾ ਨਾਲ ਏਅਰਪੋਰਟ 'ਤੇ ਪਹੁੰਚਿਆ ਸੀ।

ਇਹ ਖ਼ਬਰ ਪੜ੍ਹੋ- ਮੇਸੀ ਤੇ ਸਾਲਾਹ ਨੂੰ ਪਿੱਛੇ ਛੱਡ ਲੇਵਾਂਡੋਵਸਕੀ ਨੇ ਜਿੱਤਿਆ ਫੀਫਾ ਦੇ ਸਰਵਸ੍ਰੇਸ਼ਠ ਖਿਡਾਰੀ ਦਾ ਪੁਰਸਕਾਰ
ਜਾਣਕਾਰੀ ਅਨੁਸਾਰ ਸੋਮਵਾਰ ਰਾਤ 11ਵਜੇ ਏਅਰ ਇੰਡੀਆ ਐਕਸ ਪ੍ਰੈਸ ਦੀ ਫਲਾਈਟ ਨੰਬਰ IX-131 ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਉਡਾਣ ਭਰਨ ਤੋਂ ਪਹਿਲਾਂ ਰਨਵੇਅ 'ਤੇ ਖੜ੍ਹੀ ਸੀ। ਇਸ ਦੌਰਾਨ ਇਕ ਵਿਅਕਤੀ ਏਅਰਪੋਰਟ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਇਆ ਤੇ ਜਹਾਜ਼ ਤਕ ਪਹੁੰਚ ਗਿਆ ਪਰ ਇਸ ਤੋਂ ਪਹਿਲਾਂ ਕਿ ਉਹ ਆਪਣੇ-ਆਪ ਨੂੰ ਫਲਾਈਟ ਦੇ ਅੰਦਰ ਲੁਕਾਉਂਦਾ, ਏਅਰਪੋਰਟ ਸਕਿਊਰਟੀ 'ਚ ਤਾਇਨਾਤ ਸਟਾਫ ਨੇ ਉਸ ਨੂੰ ਦੇਖ ਲਿਆ। ਸਟਾਫ ਨੇ ਤੁਰੰਤ ਉਸ ਨੂੰ ਫੜ ਕੇ ਸੀ. ਆਈ. ਐੱਸ. ਐੱਫ. ਦੇ ਹਵਾਲੇ ਕਰ ਦਿੱਤਾ। ਫਿਲਹਾਲ ਦੋਸ਼ੀ ਨੌਜਵਾਨ ਸੀ. ਆਈ. ਐੱਸ. ਐੱਫ. ਦੀ ਹਿਰਾਸਤ 'ਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਨੌਜਵਾਨ ਕਹਿ ਰਿਹਾ ਹੈ ਕਿ ਉਹ ਵਿਦੇਸ਼ ਜਾ ਕੇ ਪੈਸੇ ਕਮਾਉਣਾ ਚਾਹੁੰਦਾ ਹੈ ਅਤੇ ਇਸੇ ਲਈ ਕੰਧ ਟੱਪ ਕੇ ਅੰਦਰ ਦਾਖਲ ਹੋਇਆ। ਉਸਦੀ ਜੇਬ 'ਚੋਂ ਇੱਕ ਆਧਾਰ ਕਾਰਡ ਐਨਰੋਲਮੈਂਟ ਸਲਿੱਪ ਮਿਲੀ ਜੋ ਕਾਫੀ ਫਟੀ ਹੋਈ ਹੈ। ਫਿਲਹਾਲ ਉਸ ਦੇ ਸ਼ਬਦਾਂ ਤੋਂ ਕੁਝ ਵੀ ਸਪੱਸ਼ਟ ਨਹੀਂ ਹੋ ਰਿਹਾ।

ਇਹ ਖ਼ਬਰ ਪੜ੍ਹੋ- ਪਾਕਿ ਗੇਂਦਬਾਜ਼ ਮੁਹੰਮਦ ਹਸਨੈਨ ਦਾ ਐਕਸ਼ਨ ਸ਼ੱਕੀ, ICC ਕਰੇਗਾ ਜਾਂਚ


ਬੀਤੇ ਸਾਲਾ ਦੌਰਾਨ ਪਠਾਨਕੋਟ ਏਅਰਫੋਰਸ ਬੇਸ 'ਤੇ ਹੋਏ ਅੱਤਵਾਦੀ ਹਮਲੇ ਅਤੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਢਿੱਲ ਦੇ ਬਾਵਜੂਦ ਪੰਜਾਬ 'ਚ ਸੁਰੱਖਿਆ 'ਚ ਲਾਪਰਵਾਹੀ ਵਰਤੀ ਜਾ ਰੀਹ ਹੈ। ਸੋਮਵਾਰ ਰਾਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਸ ਦੀ ਤਾਜ਼ਾ ਮਿਸਾਲ ਦੇਖਣ ਨੂੰ ਮਿਲੀ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh