ਵਿਦੇਸ਼ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ
Thursday, Feb 13, 2020 - 09:28 PM (IST)

ਮਮਦੋਟ, (ਸ਼ਰਮਾ, ਜਸਵੰਤ)-ਵਿਦੇਸ਼ 'ਚ ਇਕ ਪੰਜਾਬੀ ਨੌਜਵਾਨ ਦੀ ਕੰਮ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਿੰਡ ਚੱਕ ਖੁੰਦਰ ਦੇ ਵਿਦੇਸ਼ ਗਏ ਇਕ ਨੌਜਵਾਨ ਦੀ ਕੰਮ ਦੌਰਾਨ ਮੌਤ ਹੋ ਗਈ। ਸਤਨਾਮ ਸਿੰਘ (30 ਸਾਲ) ਪੁੱਤਰ ਟਹਿਲ ਸਿੰਘ ਵਾਸੀ ਪਿੰਡ ਚੱਕ ਖੁੰਦਰ ਥਾਣਾ ਮਮਦੋਟ ਜੋ ਕਿ ਰੋਜ਼ੀ-ਰੋਟੀ ਦੀ ਭਾਲ ਵਿਚ ਹਾਲੇ ਪੰਜ ਮਹੀਨੇ ਪਹਿਲਾਂ ਹੀ ਸਾਊਥ ਅਫਰੀਕਾ ਗਿਆ ਸੀ। ਜਿਸ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਕਤ ਨੌਜਵਾਨ ਦੁੱਧ ਸਪਲਾਈ ਕਰਨ ਵਾਲੇ ਟਰੱਕ 'ਤੇ ਨੌਕਰੀ ਕਰਦਾ ਸੀ, ਜੋ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਛੋਟੇ ਬੱਚੇ ਛੱਡ ਗਿਆ ਹੈ।