ਅਮਰੀਕਾ ਤੋਂ ਆਈ ਜਵਾਨ ਪੁੱਤ ਦੀ ਮੌਤ ਦੀ ਖ਼ਬਰ, ਭਿਆਨਕ ਹਾਦਸੇ ਦਾ ਹੋਇਆ ਸੀ ਸ਼ਿਕਾਰ

Tuesday, Jun 27, 2023 - 11:19 AM (IST)

ਅਮਰੀਕਾ ਤੋਂ ਆਈ ਜਵਾਨ ਪੁੱਤ ਦੀ ਮੌਤ ਦੀ ਖ਼ਬਰ, ਭਿਆਨਕ ਹਾਦਸੇ ਦਾ ਹੋਇਆ ਸੀ ਸ਼ਿਕਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਅਮਰੀਕਾ ਦੇ ਨਵੇਦਾ ਸ਼ਹਿਰ 'ਚ ਇਕ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦੋਂ ਪੁੱਤ ਦੀ ਮੌਤ ਦੀ ਖ਼ਬਰ ਮਾਪਿਆਂ ਨੂੰ ਮਿਲੀ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ (ਏ. ਐੱਸ. ਆਈ.) ਪਿੰਡ ਮੁਰਾਦਪੁਰ ਅਵਾਣਾ (ਮੁਕੇਰੀਆਂ) ਦਾ ਰਹਿਣ ਵਾਲਾ ਸੀ ਅਤੇ 4 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਧਿਆਨ ਦੇਣ, ਘਰੋਂ ਨਿਕਲਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹੋ

ਉੱਥੇ ਉਹ ਟਰੱਕ ਚਲਾਉਂਦਾ ਸੀ। ਬੀਤੇ ਦਿਨੀਂ ਉਸ ਦੇ ਟਰੱਕ ਦੀ ਟੱਕਰ ਕਿਸੇ ਦੂਜੇ ਟਰੱਕ ਨਾਲ ਹੋ ਗਈ ਅਤੇ ਉਸ ਦੇ ਟਰੱਕ ਨੂੰ ਅੱਗ ਲੱਗ ਗਈ, ਜਿਸ ਦੌਰਾਨ ਉਹ ਬੁਰੀ ਤਰ੍ਹਾਂ ਝੁਲਸ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ 'ਮਾਨਸੂਨ' ਦੇ ਇਸ ਤਾਰੀਖ਼ ਤੱਕ ਪੁੱਜਣ ਦੇ ਆਸਾਰ, 14 ਸਾਲਾਂ 'ਚ 6 ਵਾਰ ਸਮੇਂ ਤੋਂ ਪਹਿਲਾਂ ਦਿੱਤੀ ਦਸਤਕ

ਉਸ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਬੀਤੇ ਦਿਨ ਉਹ ਦਮ ਤੋੜ ਗਿਆ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਇਕ ਭੈਣ ਛੱਡ ਗਿਆ ਹੈ। ਉਸ ਦੀ ਮੌਤ ਦੀ ਖ਼ਬਰ ਕਾਰਨ ਪਰਿਵਾਰ ਡੂੰਘੇ ਸਦਮੇ 'ਚ ਹੈ ਅਤੇ ਪੂਰੇ ਪਿੰਡ 'ਚ ਸੋਗ ਦੀ ਲਹਿਰ ਛਾਈ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News