ਵਿਦੇਸ਼ ਦੀ ਧਰਤੀ ਤੋਂ ਆਈ ਖ਼ਬਰ ਨੇ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Monday, Sep 11, 2023 - 09:39 AM (IST)

ਵਿਦੇਸ਼ ਦੀ ਧਰਤੀ ਤੋਂ ਆਈ ਖ਼ਬਰ ਨੇ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਗੁਰਦਾਸਪੁਰ (ਵਿਨੋਦ) : ਚੰਗੇ ਭਵਿੱਖ ਲਈ ਵਿਦੇਸ਼ 'ਚ ਕਮਾਈ ਕਰਨ ਵਾਲੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਹਾਦਰਪੁਰ ਦੇ ਜੰਮਪਲ ਜਗਜੋਤ ਸਿੰਘ (30) ਦੀ ਅਮਰੀਕਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ’ਚ ਉਸ ਦੇ ਉੱਜਵਲ ਭਵਿੱਖ ਲਈ ਅਮਰੀਕਾ ਭੇਜਿਆ ਸੀ। ਉਹ ਉੱਥੇ ਟਰਾਲਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਲੋਕ ਅਦਾਲਤ 'ਚ ਚਾਲਾਨ ਭੁਗਤਾਉਣ ਪੁੱਜੇ ਹਜ਼ਾਰਾਂ ਲੋਕ, ਭਾਰੀ ਭੀੜ ਕਾਰਨ ਹੋਈ ਧੱਕਾ-ਮੁੱਕੀ

ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਬੀਤੇ ਦਿਨੀਂ ਐੱਲ. ਏ. ਸ਼ਹਿਰ ’ਚ ਇਕ ਭਿਆਨਕ ਸੜਕ ਹਾਦਸੇ ’ਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਉੱਥੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਪਰ ਉੱਥੇ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸਰੀ 'ਚ ਫੇਲ੍ਹ ਹੋਇਆ ਖ਼ਾਲਿਸਤਾਨ ਰਿਫਰੈਂਡਮ, 29 ਅਕਤੂਬਰ ਨੂੰ ਦੁਬਾਰਾ ਪੈਣਗੀਆਂ ਵੋਟਾਂ

ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਅਮਰੀਕਾ ’ਚ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਨੇ ਦਿੱਤੀ। ਪਰਿਵਾਰਕ ਮੈਂਬਰਾਂ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ 2 ਪੁੱਤਰ, ਪਤਨੀ ਅਤੇ ਮਾਤਾ-ਪਿਤਾ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਦੇ ਜੱਦੀ ਪਿੰਡ ’ਚ ਹੀ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News