ਦੁਖ਼ਦਾਈ ਖ਼ਬਰ : ਕੈਨੇਡਾ 'ਚ ਮੋਹਾਲੀ ਦੇ ਇੰਜੀਨੀਅਰ ਦੀ ਮੌਤ, ਪਰਿਵਾਰ ਸਣੇ PR ਲੈ ਕੇ ਗਿਆ ਸੀ ਵਿਦੇਸ਼

Tuesday, Dec 27, 2022 - 03:03 PM (IST)

ਚੰਡੀਗੜ੍ਹ (ਟੱਕਰ) : ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ. ਜਿੱਥੇ ਕਿ ਮੋਹਾਲੀ ਦੇ ਇੰਜੀਨੀਅਰ ਨੌਜਵਾਨ ਅਮਰਿੰਦਰ ਸਿੰਘ (38) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਦਾ ਨਿਵਾਸੀ ਅਮਰਿੰਦਰ ਸਿੰਘ ਆਪਣੇ ਚੰਗੇ ਭਵਿੱਖ ਲਈ ਆਪਣੀ ਪਤਨੀ ਤੇ ਬੱਚੇ ਸਮੇਤ ਇੱਥੋਂ ਪੀ. ਆਰ. ਲੈ ਕੇ ਕੈਨੇਡਾ ਗਿਆ ਹੋਇਆ ਸੀ। ਉੱਥੇ ਉਹ ਸਰੀ ਵਿਖੇ ਇੱਕ ਕੰਪਨੀ 'ਚ ਨੌਕਰੀ ਕਰਦਾ ਸੀ। ਕਰੀਬ 2 ਦਿਨ ਪਹਿਲਾਂ ਅਮਰਿੰਦਰ ਸਿੰਘ  ਕੰਪਨੀ 'ਚ ਨੌਕਰੀ ਕਰਦੇ ਦੌਰਾਨ ਹੀ ਡਿੱਗ ਪਿਆ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਐਲਾਨ ਦੇ ਬਾਵਜੂਦ ਵੀ ਪ੍ਰੀ-ਪ੍ਰਾਇਮਰੀ ਵਾਲੇ ਇਹ ਬੱਚੇ ਵਰਦੀਆਂ ਤੋਂ ਵਾਂਝੇ

ਉਸ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਨੂੰ ਬਰੇਨ ਹੈਮਰੇਜ ਦਾ ਅਟੈਕ ਆਇਆ ਹੈ। ਡਾਕਟਰਾਂ ਵਲੋਂ ਉਸ ਦੇ ਸਿਰ ਦਾ ਆਪਰੇਸ਼ਨ ਵੀ ਕੀਤਾ ਗਿਆ ਪਰ ਉਸਦੀ ਜ਼ਿੰਦਗੀ ਬਚਾਈ ਨਹੀਂ ਜਾ ਸਕੀ ਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ' ਨੂੰ ਲੈ ਕੇ 'ਮੌਕ ਡਰਿੱਲ' ਸ਼ੁਰੂ, ਨਵੀਆਂ ਪਾਬੰਦੀਆਂ ਲਾਉਣ ਬਾਰੇ ਜਾਣੋ ਕੀ ਬੋਲੇ ਸਿਹਤ ਮੰਤਰੀ

ਮ੍ਰਿਤਕ ਇੰਜੀਨੀਅਰ ਅਮਰਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਛੋਟਾ ਬੱਚਾ ਛੱਡ ਗਿਆ। ਨੌਜਵਾਨ ਦੀ ਅਚਨਚੇਤ ਮੌਤ ਨਾਲ ਜਿੱਥੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ, ਉੱਥੇ ਹੀ ਸਰੀ ਵਿਖੇ ਪੰਜਾਬੀ ਭਾਈਚਾਰੇ 'ਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News