ਇੰਗਲੈਂਡ ਤੋਂ ਆਈ ਮੰਦਭਾਗੀ ਖ਼ਬਰ : ਲੁਧਿਆਣਾ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Monday, Jan 29, 2024 - 03:58 PM (IST)
ਲੁਧਿਆਣਾ : ਇੰਗਲੈਂਡ ਦੇ ਸ਼ਹਿਰ ਲਿਸਟਰ ਤੋਂ ਬੁਰੀ ਖ਼ਬਰ ਆਈ ਹੈ। ਇੱਥੇ ਲੁਧਿਆਣਾ ਦੇ ਰਹਿਣ ਵਾਲੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਦੀਪ ਸਿੰਘ ਖੰਗੂੜਾ (27) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪਰਦੀਪ ਕਰੀਬ ਸਵਾ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਇੰਗਲੈਂਡ ਗਿਆ ਸੀ। ਮ੍ਰਿਤਕ ਨੌਜਵਾਨ ਦੇ ਚਾਚਾ ਰਿਟਾ. ਕੈਪਟਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਸਵਾ ਸਾਲ ਪਹਿਲਾਂ ਇੰਗਲੈਂਡ ਦੇ ਲਿਸਟਰ ਸ਼ਹਿਰ 'ਚ ਪੜ੍ਹਾਈ ਕਰਨ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮਕਾਨ ਬਣਾਉਣ ਲਈ ਮਨਜ਼ੂਰੀ ਲੈਣੀ ਹੋਈ ਸੌਖੀ, ਘਰ ਬੈਠੇ ਹੀ ਹੋਵੇਗਾ ਨਕਸ਼ਾ ਪਾਸ
ਕਰੀਬ 2 ਮਹੀਨੇ ਪਹਿਲਾਂ ਉਸ ਨੂੰ ਸਿਹਤ ਸਬੰਧੀ ਮੁਸ਼ਕਲ ਆ ਗਈ, ਜਿਸ ਤੋਂ ਬਾਅਦ ਉਹ ਠੀਕ ਹੋ ਗਿਆ। ਹੁਣ 22 ਜਨਵਰੀ ਨੂੰ ਉਨ੍ਹਾਂ ਨੂੰ ਪਰਦੀਪ ਦੀ ਮੌਤ ਦੀ ਮੰਦਭਾਗੀ ਖ਼ਬਰ ਮਿਲੀ, ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪਰਦੀਪ ਦੇ ਪਿਤਾ ਭੁਪਿੰਦਰ ਸਿੰਘ ਨੂੰ ਅਚਾਨਕ ਲੀਵਰ ਦੀ ਗੰਭੀਰ ਬੀਮਾਰੀ ਨੇ ਆਪਣੀ ਲਪੇਟ 'ਚ ਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਪਰਦੀਪ ਦੀ ਮਾਂ ਇੰਗਲੈਂਡ ਗਈ ਹੋਈ ਹੈ ਜੋ ਪੁੱਤ ਦੀ ਦੇਹ ਨੂੰ ਪੰਜਾਬ ਲਿਆਉਣ ਲਈ ਸੰਘਰਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮ੍ਰਿਤਕ ਪਰਦੀਪ ਛੋਟੇ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ ਕਿ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆ ਸਕਣ। ਉੁਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਪਰਦੀਪ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8