ਰੋਜ਼ੀ-ਰੋਟੀ ਖ਼ਾਤਰ ਪਰਦੇਸ ਗਏ ਪੁੱਤ ਦੀ ਬਕਸੇ 'ਚ ਬੰਦ ਹੋ ਕੇ ਆਈ ਲਾਸ਼, ਧਾਹਾਂ ਮਾਰ-ਮਾਰ ਰੋਇਆ ਪਰਿਵਾਰ
Saturday, Jan 21, 2023 - 12:03 PM (IST)

ਅੱਪਰਾ (ਦੀਪਾ) : ਰੋਜ਼ੀ-ਰੋਟੀ ਕਮਾਉਣ ਦੀ ਖ਼ਾਤਰ ਇਰਾਕ ਗਏ ਕਰੀਬੀ ਪਿੰਡ ਛੋਕਰਾਂ ਦੇ ਵਸਨੀਕ ਇੱਕ ਨੌਜਵਾਨ ਦੀ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਜਿਸ ਕਾਰਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪੁੱਜਣ 'ਤੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਰ ਅੱਖ ਨਮ ਦਿਖਾਈ ਦਿੱਤੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਆਇਆ ਕਾਂਗਰਸ ਦਾ ਸੱਦਾ, 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ 'ਚ ਹੋ ਸਕਦੇ ਨੇ ਸ਼ਾਮਲ
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਹਰਕਮਲ ਕੁਮਾਰ ਉਰਫ਼ ਕਮਲ ਕੁਮਾਰ (30) ਪੁੱਤਰ ਮੱਖਣ ਰਾਮ ਵਾਸੀ ਪਿੰਡ ਛੋਕਰਾਂ (ਜਲੰਧਰ) ਇਰਾਕ ਦੇ ਸ਼ਹਿਰ ਇਰਬਲ (ਕੁਰਗਿਸਤਾਨ) 'ਚ ਰੋਜ਼ੀ-ਰੋਟੀ ਦੀ ਖ਼ਾਤਰ ਕੰਮ ਕਰਦਾ ਸੀ। ਬੀਤੇ ਦਿਨੀਂ ਵੀ ਉਹ ਆਪਣੇ ਸਾਥੀ ਨਾਲ ਕੰਮ 'ਤੇ ਜਾ ਰਿਹਾ ਸੀ ਕਿ ਉਨ੍ਹਾਂ ਦੇ ਵਾਹਨ ਦੀ ਇੱਕ ਚਾਰਪਹੀਆ ਵਾਹਨ ਨਾਲ ਭਿਆਨਕ ਟੱਕਰ ਹੋ ਗਈ।
ਇਹ ਵੀ ਪੜ੍ਹੋ : ਖੰਨਾ 'ਚ ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ 'ਚ NIA ਦੀ ਐਂਟਰੀ, ਜਾਂਚ ਲਈ ਪੁੱਜੀ SSP ਦੇ ਦਫ਼ਤਰ
ਹਾਦਸੇ ਦੌਰਾਨ ਕਮਲ ਕੁਮਾਰ ਦੇ ਸਿਰ 'ਚ ਗੰਭੀਰ ਸੱਟਾਂ ਵੱਜੀਆਂ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਕਮਲ ਕੁਮਾਰ ਦੀ ਮ੍ਰਿਤਕ ਦੇਹ ਦਾ ਪਿੰਡ ਛੋਕਰਾਂ ਪਹੁੰਚਣ 'ਤੇ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ