ਅਮਰੀਕਾ ਤੋਂ ਆਈ ਦੁੱਖਦਾਈ ਖ਼ਬਰ : ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ

01/24/2024 11:14:30 AM

ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਨੇੜਲੇ ਪਿੰਡ ਡੁੱਡੀਪੁਰ ਦੇ ਇਕ ਹੋਰ ਪੰਜਾਬੀ ਦੀ ਅਮਰੀਕਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ 3 ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (31) ਸਾਲ ਵਜੋਂ ਹੋਈ ਹੈ। ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਪੁੱਤ ਸੀ ਅਤੇ ਇਕ ਸਾਲ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਮ੍ਰਿਤਕ ਆਪਣੇ ਪਿੱਛੇ ਪਰਿਵਾਰ 'ਚ ਵਿਧਵਾ ਮਾਂ, ਭੈਣ, ਪਤਨੀ ਅਤੇ 2 ਧੀਆਂ ਛੱਡ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ 26 ਜਨਵਰੀ 'ਤੇ ਵੱਡਾ ਤੋਹਫ਼ਾ ਦੇਣਗੇ CM ਮਾਨ, ਲੁਧਿਆਣਾ 'ਚ ਕਰਨਗੇ ਐਲਾਨ

ਮ੍ਰਿਤਕ ਦਾ ਪਿਤਾ ਪੰਜਾਬ ਰੋਡਵੇਜ਼ 'ਚ ਬਤੌਰ ਡਰਾਈਵਰ ਰਿਟਾਇਰਡ ਹੋਇਆ ਸੀ ਤੇ ਬੇਟੇ ਗੁਰਵਿੰਦਰ ਨੂੰ ਕਰਜ਼ਾ ਚੁੱਕ ਕੇ ਚੰਗੇ ਭਵਿੱਖ ਖ਼ਾਤਰ ਵਿਦੇਸ਼ੀ ਧਰਤੀ ਅਮਰੀਕਾ ਭੇਜਿਆ ਸੀ। ਉਸ ਦੇ ਪਿੱਛੋਂ ਪਿਤਾ ਦੀ ਮੌਤ ਹੋ ਗਈ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਦਾ ਕਹਿਣਾ ਸੀ ਕਿ ਗੁਰਵਿੰਦਰ ਬਹੁਤ ਹੀ ਸਾਊ ਸੁਭਾਅ ਦਾ ਨੌਜਵਾਨ ਸੀ ਅਤੇ ਉਸ ਨੇ ਆਪਣੇ ਪਰਿਵਾਰ ਬਾਰੇ ਬਹੁਤ ਕੁੱਝ ਸੋਚ ਰੱਖਿਆ ਸੀ, ਜੋ ਸ਼ਾਇਦ ਪਰਮਾਤਮਾ ਨੂੰ ਮਨਜ਼ੂਰ ਨਹੀਂ ਸੀ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਮ੍ਰਿਤਕ ਦੀ ਪਤਨੀ ਅਤੇ ਮਾਂ ਨੇ ਕਿਹਾ ਕਿ ਰੋਜ਼ਾਨਾ ਹੀ ਉਨ੍ਹਾਂ ਦੀ ਗੁਰਵਿੰਦਰ ਨਾਲ ਫੋਨ 'ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਇਸ ਘਟਨਾ ਤੋਂ ਇਕ ਦਿਨ ਪਹਿਲਾ ਹੀ ਗੁਰਵਿੰਦਰ ਨੇ ਪਰਿਵਾਰ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ। ਫਿਲਹਾਲ ਪਰਿਵਾਰ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਗੁਰਵਿੰਦਰ ਦੀ ਦੇਹ ਜਲਦ ਤੋਂ ਜਲਦ ਪਰਿਵਾਰ ਕੋਲ ਲਿਆਂਦੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖ਼ਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਆਪਣੇ ਹੱਥੀ ਪੂਰੀਆਂ ਕਰ ਸਕਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

Babita

This news is Content Editor Babita