ਅਮਰੀਕਾ ਤੋਂ ਆਈ ਦੁਖ਼ਦ ਖ਼ਬਰ, ਅਕਾਲੀ ਆਗੂ ਦੇ ਨੌਜਵਾਨ ਪੁੱਤ ਦੀ ''ਕੋਰੋਨਾ'' ਕਾਰਨ ਮੌਤ

Friday, Apr 23, 2021 - 09:46 AM (IST)

ਅਮਰੀਕਾ ਤੋਂ ਆਈ ਦੁਖ਼ਦ ਖ਼ਬਰ, ਅਕਾਲੀ ਆਗੂ ਦੇ ਨੌਜਵਾਨ ਪੁੱਤ ਦੀ ''ਕੋਰੋਨਾ'' ਕਾਰਨ ਮੌਤ

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) : ਮਾਛੀਵਾੜਾ ਦੇ ਨੇੜਲੇ ਪਿੰਡ ਈਸਾਪੁਰ ਦੇ ਵਾਸੀ ਅਤੇ ਅਕਾਲੀ ਆਗੂ ਮਹਿੰਦਰ ਸਿੰਘ ਈਸਾਪੁਰ ਦੇ ਨੌਜਵਾਨ ਸਪੁੱਤਰ ਹਰਦੀਪ ਸਿੰਘ (30) ਦੀ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਵਿਖੇ ਕੋਰੋਨਾ ਕਾਰਣ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੱਥੇ. ਮਹਿੰਦਰ ਸਿੰਘ ਦਾ ਸਪੁੱਤਰ ਹਰਦੀਪ ਸਿੰਘ ਕਈ ਸਾਲਾਂ ਤੋਂ ਅਮਰੀਕਾ ਵਿਖੇ ਰਹਿ ਰਿਹਾ ਸੀ ਅਤੇ ਉੱਥੇ ਹੀ ਕੰਮਕਾਰ ਕਰਦਾ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਬਦਲਿਆ 92 ਸਾਲ ਪੁਰਾਣਾ ਫ਼ੈਸਲਾ, ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ

ਕੁੱਝ ਦਿਨ ਪਹਿਲਾਂ ਕੋਰੋਨਾ ਬੀਮਾਰੀ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਇਲਾਜ ਦੌਰਾਨ ਉਹ ਦਮ ਤੋੜ ਗਿਆ। ਹਰਦੀਪ ਸਿੰਘ ਦਾ ਕੁੱਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ 4 ਮਹੀਨਿਆਂ ਦੀ ਬੱਚੀ ਹੈ। ਹਰਦੀਪ ਸਿੰਘ ਦੀ ਮੌਤ ਕਾਰਣ ਈਸਾਪੁਰ ਵਿਖੇ ਸੋਗ ਦਾ ਮਹੌਲ ਛਾ ਗਿਆ।

ਇਹ ਵੀ ਪੜ੍ਹੋ : 6 ਸਾਲ ਬਾਅਦ ਘਰ 'ਚ ਗੂੰਜਣੀਆਂ ਸੀ ਕਿਲਕਾਰੀਆਂ, ਹਸਪਤਾਲ ਦੇ ਕਾਰੇ ਨੇ ਤਬਾਹ ਕੀਤੀਆਂ ਖੁਸ਼ੀਆਂ (ਤਸਵੀਰਾਂ)

ਬੀਤੇ ਦਿਨ ਮ੍ਰਿਤਕ ਦੇ ਪਿਤਾ ਜਥੇ. ਮਹਿੰਦਰ ਸਿੰਘ ਈਸਾਪੁਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਕੌਮੀ ਜਨਰਲ ਸਕੱਤਰ ਜਥੇ. ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇ. ਹਰਜੀਤ ਸਿੰਘ ਸ਼ੇਰੀਆਂ, ਜਥੇ. ਹਰਦੀਪ ਸਿੰਘ ਬਹਿਲੋਲਪੁਰ, ਸਮਾਜ ਸੇਵੀ ਸ਼ਿਵ ਕੁਮਾਰ ਸ਼ਿਵਲੀ ਅਤੇ ਅਨਿਲ ਭਾਟੀਆ ਪੁੱਜੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News