ਪੰਜਾਬੀ ਨੌਜਵਾਨ ਦੀ ਬਹਿਰੀਨ ''ਚ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

Monday, Oct 30, 2023 - 07:38 PM (IST)

ਪੰਜਾਬੀ ਨੌਜਵਾਨ ਦੀ ਬਹਿਰੀਨ ''ਚ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

ਕਲਾਨੌਰ (ਮਨਮੋਹਨ) : ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਭੋਜਰਾਜ ਦੇ ਨੌਜਵਾਨ ਦੀ ਬਹਿਰੀਨ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ੀ-ਰੋਟੀ ਲਈ 2022 ’ਚ ਬਹਿਰੀਨ ਗਿਆ ਸੀ।

ਉਸ ਨੂੰ ਫੋਨ ਆਇਆ ਕਿ ਉਸ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ, ਜੋ ਕਿਸੇ ਕੰਪਨੀ ’ਚ ਕੰਮ ਕਰਦਾ ਸੀ, ਨੂੰ 2 ਦਿਨਾਂ ਤੋਂ ਬਿਮਾਰ ਹੋਣ ਉਪਰੰਤ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਗਈ, ਜਦਕਿ ਸਾਨੂੰ ਅਜੇ ਤੱਕ ਮੌਤ ਦਾ ਪੂਰਾ ਕਾਰਨ ਵੀ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ : 2 ਧਿਰਾਂ 'ਚ ਹੋਈ ਲੜਾਈ ਦੌਰਾਨ ਨੌਜਵਾਨ ਜ਼ਖ਼ਮੀ, ਗੱਡੀ ਵੀ ਭੰਨ੍ਹੀ (ਵੀਡੀਓ)

ਮ੍ਰਿਤਕ ਦੀ 6 ਸਾਲ ਦੀ ਬੇਟੀ ਤੇ 4 ਸਾਲ ਦਾ ਬੇਟਾ ਹੈ। ਪਰਿਵਾਰ ਦਾ ਉਹ ਇਕੱਲਾ ਹੀ ਸਹਾਰਾ ਸੀ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੇ ਪਤੀ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਭਾਰਤ ਲਿਆ ਕੇ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਾਉਣ 'ਚ ਮਦਦ ਕੀਤੀ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News