ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ 'ਚ ਮੌਤ, ਪਰਿਵਾਰਕ ਮੈਂਬਰਾਂ ਨੂੰ ਮਿਲਣ ਗਿਆ ਸੀ ਵਿਦੇਸ਼

Monday, Oct 09, 2023 - 10:07 PM (IST)

ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ 'ਚ ਮੌਤ, ਪਰਿਵਾਰਕ ਮੈਂਬਰਾਂ ਨੂੰ ਮਿਲਣ ਗਿਆ ਸੀ ਵਿਦੇਸ਼

ਦਸੂਹਾ (ਨਾਗਲਾ) : ਬਲਾਕ ਦਸੂਹਾ ਦੇ ਪਿੰਡ ਘੋਗਰਾ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਕਰਨਵੀਰ ਸਿੰਘ ਪੁੱਤਰ ਸਵ. ਜਸਵੰਤ ਸਿੰਘ, ਜੋ ਕਿ ਕੈਨੇਡਾ ਗਿਆ ਹੋਇਆ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਸ ਸਮੇਂ ਟੋਰਾਂਟੋ 'ਚ ਰਹਿੰਦਾ ਅਤੇ ਕੰਮ ਕਰਦਾ ਸੀ।

ਇਹ ਵੀ ਪੜ੍ਹੋ : ਜਲੰਧਰ ਸਿਲੰਡਰ ਬਲਾਸਟ: ਅੱਗ ਨਾਲ ਝੁਲਸੇ ਪਰਿਵਾਰ ਦਾ ਦਾਦੀ ਦੀਆਂ ਅੱਖਾਂ ਸਾਹਮਣੇ ਹੋਇਆ ਸਸਕਾਰ (ਵੀਡੀਓ)

ਉਹ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਗਿਆ ਹੋਇਆ ਸੀ। ਇੱਥੇ ਇਸ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਦੋਂ ਇਸ ਦੀ ਖ਼ਬਰ ਉਸ ਦੇ ਚਾਚਾ ਸਤਪਾਲ ਸਿੰਘ ਨੂੰ ਮਿਲੀ ਤਾਂ ਘਰ 'ਚ ਮਾਤਮ ਛਾ ਗਿਆ। ਕਰਨਵੀਰ ਸਿੰਘ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਪੰਜਾਬੀ ਨੌਜਵਾਨਾਂ ਦੀ ਵਿਦੇਸ਼ਾਂ 'ਚ ਮੌਤ ਹੋ ਚੁੱਕੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News