ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ (ਤਸਵੀਰਾਂ)

Saturday, Jan 06, 2024 - 01:34 PM (IST)

ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ (ਤਸਵੀਰਾਂ)

ਸੰਗਰੂਰ (ਸਿੰਗਲਾ) : ਮਾਰਕਿਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਕਾਕਾ ਸਾਰੋ ਦੇ ਨੌਜਵਾਨ ਪੁੱਤਰ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਪਰਿਵਾਰ ਦੇ ਨਜ਼ਦੀਕੀ ਵਿਨਰਜੀਤ ਸਿੰਘ ਗੋਲਡੀ ਖੜਿਆਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਨੇ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਵਿਸ਼ੇਸ਼ ਉਪਰਾਲਾ, ਚੁੱਕਿਆ ਇਹ ਕਦਮ

PunjabKesari

ਉਨ੍ਹਾਂ ਨੇ  ਦੱਸਿਆ ਕਿ ਰਣਧੀਰ ਸਿੰਘ ਕਾਕਾ ਸਾਰੋ ਦੇ 28 ਸਾਲਾਂ ਦੇ ਨੌਜਵਾਨ ਪੁੱਤਰ ਯੁਗਵੀਰ ਕਰਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਦੁਖ਼ਦਾਈ ਖ਼ਬਰ ਨੇ ਸਮੁੱਚੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਜਮਾਉਣ ਵਾਲੀ ਠੰਡ ਵਿਚਾਲੇ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

PunjabKesari

ਉਨ੍ਹਾਂ ਦੱਸਿਆ ਕਿ ਰਣਧੀਰ ਸਿੰਘ ਕਾਕਾ ਦਾ ਪਰਿਵਾਰ ਪਿਛਲੇ ਕੁੱਝ ਸਮੇਂ ਤੋਂ ਕੈਨੇਡਾ ਵਿਖੇ ਹੀ ਰਹਿ ਰਿਹਾ ਹੈ। ਯੁਗਵੀਰ ਕਰਨ ਦੀ ਮੌਤ ਨਾਲ ਸੰਗਰੂਰ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News