ਪੰਜਾਬੀ ਨੌਜਵਾਨ ਦੀ ਦੁਬਈ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

Monday, Dec 18, 2023 - 11:28 AM (IST)

ਪੰਜਾਬੀ ਨੌਜਵਾਨ ਦੀ ਦੁਬਈ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਗੁਰੂ ਕਾ ਬਾਗ (ਭੱਟੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਅਧੀਨ ਆਉਂਦੇ ਪਿੰਡ ਨੰਗਲੀ (ਫਤਹਿਗੜ੍ਹ ਚੂੜੀਆਂ ਰੋਡ) ਦੇ ਇਕ ਪੰਜਾਬੀ ਨੌਜਵਾਨ ਜਤਿੰਦਰਬੀਰ ਸਿੰਘ ਜੋ ਕਿ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਿਆ ਸੀ, ਦੀ ਸੰਖੇਪ ਬੀਮਾਰੀ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਦਾ ਦਿੱਲੀ ਪੰਥਕ ਰੋਸ ਮਾਰਚ ਕੀਤਾ ਮੁਲਤਵੀ

ਉਕਤ ਨੌਜਵਾਨ ਦੇ ਪਿਤਾ ਅਮਰੀਕ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਤਿੰਦਰਬੀਰ ਸਿੰਘ ਜੋ ਦੋ ਵਾਰ ਪਹਿਲਾਂ ਵੀ ਦੁਬਈ ਗਿਆ ਸੀ, ਇਸ ਵਾਰ ਛੇ ਕੁ ਮਹੀਨੇ ਪਹਿਲਾਂ ਹੀ ਉਹ ਵਿਦੇਸ਼ ਗਿਆ ਸੀ, ਉਥੇ ਉਸ ਨੂੰ ਕੁਝ ਦਿਨ ਪਹਿਲਾਂ ਹੀ ਬੁਖਾਰ ਚੜ੍ਹਨ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਪਰ ਉਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਕਿ ਆਪਣੇ ਪਿੱਛੇ ਦੋ ਸਾਲਾਂ ਇਕਲੋਤੀ ਲੜਕੀ ਤੇ ਪਤਨੀ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ- ਘਰ ’ਚ ਚੱਲ ਰਹੀਆਂ ਅਨੈਤਿਕ ਗਤੀਵਿਧੀਆਂ ’ਤੇ ਪੁਲਸ ਦਾ ਸ਼ਿਕੰਜਾ, ਦਰਜਨਾਂ ਮੁੰਡੇ-ਕੁੜੀਆਂ ਨੂੰ ਲਿਆ ਹਿਰਾਸਤ ’ਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News