ਸਾਊਦੀ ਅਰਬ 'ਚ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਿੰਡ 'ਚ ਛਾਇਆ ਮਾਤਮ

Saturday, Jan 11, 2020 - 11:31 AM (IST)

ਸਾਊਦੀ ਅਰਬ 'ਚ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਿੰਡ 'ਚ ਛਾਇਆ ਮਾਤਮ

ਟਾਂਡਾ ਉੜਮੁੜ (ਵਰਿੰਦਰ, ਕੁਲਦੀਸ਼, ਮੋਮੀ) : ਸਾਊਦੀ ਅਰਬ 'ਚ ਬੀਤੇ ਦਿਨੀਂ ਇੱਕ ਹੋਏ ਸੜਕ ਹਾਦਸੇ ਦੌਰਾਨ ਪਿੰਡ ਮਿਆਣੀ ਦੇ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ 7 ਜਨਵਰੀ ਦਾ ਦੱਸਿਆ ਜਾ ਰਿਹਾ ਹੈ ਪਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਇਸ ਦੀ ਸੂਚਨਾ 8 ਜਨਵਰੀ ਨੂੰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਵਾਰਡ ਨੰਬਰ-1 ਮਿਆਣੀ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਗੁਰਦੇਵ 7 ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ 'ਚ ਸਾਊਦੀ ਅਰਬ ਗਿਆ ਸੀ ਅਤੇ ਉੱਥੇ ਡਰਾਈਵਰੀ ਕਰਦਾ ਸੀ।

PunjabKesari

ਰਵੈਦਾ ਸ਼ਹਿਰ ਨਜ਼ਦੀਕ ਉਸਦੇ ਵਾਹਨ 'ਚ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੂੰ ਇਸ ਦੁਖਦ ਸੂਚਨਾ ਮਿਲਣ 'ਤੇ ਪਰਿਵਾਰ ਅਤੇ ਰਿਸ਼ਤੇਦਾਰਾਂ 'ਚ ਮਾਤਮ ਦਾ ਮਾਹੌਲ ਹੈ। ਫਿਲਹਾਲ ਗੁਰਦੇਵ ਦੇ ਪਿਤਾ ਕਾਲਾ ਸਿੰਘ ਅਤੇ ਮਾਤਾ ਸੰਤ ਕੌਰ ਨੇ ਗੁਰਦੇਵ ਦੀ ਲਾਸ਼ ਨੂੰ ਸਾਊਦੀ ਅਰਬ ਤੋਂ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਹੈ।


author

Babita

Content Editor

Related News