ਸਪੇਨ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਿੰਡ ਪਹੁੰਚੀ ਮ੍ਰਿਤਕ ਦੇਹ ਦਾ ਕੀਤਾ ਗਿਆ ਸਸਕਾਰ

Friday, Oct 20, 2023 - 08:25 PM (IST)

ਸਪੇਨ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਿੰਡ ਪਹੁੰਚੀ ਮ੍ਰਿਤਕ ਦੇਹ ਦਾ ਕੀਤਾ ਗਿਆ ਸਸਕਾਰ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਯਤਨਾਂ ਸਦਕਾ ਬੀਤੇ ਦਿਨੀਂ ਸਪੇਨ 'ਚ ਦਿਲ ਦੀ ਧੜਕਣ ਰੁਕਣ ਕਾਰਨ ਅਕਾਲ ਚਲਾਣਾ ਕਰ ਗਏ ਨੌਜਵਾਨ ਲਖਵਿੰਦਰ ਸਿੰਘ ਲੱਖਾ ਪੁੱਤਰ ਸੁਖਵੰਤ ਸਿੰਘ ਪਿੰਡ ਬਡਬਰ ਦੀ ਮ੍ਰਿਤਕ ਦੇਹ ਸਪੇਨ ਤੋਂ ਪੰਜਾਬ ਲਿਆਂਦੀ ਗਈ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ 'ਚੋਂ ਜੋ ਮਿਲਿਆ, ਵੇਖ ਹੱਕੇ-ਬੱਕੇ ਰਹਿ ਗਏ ਲੋਕ

ਅੰਤਿਮ ਸੰਸਕਾਰ ਮੌਕੇ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਤੇ ਬੀਬੀ ਸੁਖਜੀਤ ਕੌਰ, ਸ਼ਹਿਰੀ ਪ੍ਰਧਾਨ ਕਰਮਜੀਤ ਕੌਰ, ਮਨਜੀਤ ਸਿੰਘ ਮੱਲ੍ਹੀ, ਰਾਜ ਸਿੰਘ ਗਿੱਲ, ਜਸਪਾਲ ਸਿੰਘ ਪ੍ਰਧਾਨ ਅਤੇ ਸਮੁੱਚੀ ਬਡਬਰ ਦੀ ਜਥੇਬੰਦੀ ਨੇ ਹਾਜ਼ਰੀ ਲਗਵਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ : ਪੰਜਾਬ 'ਚ ਵਾਪਰੀ ਬੇਅਦਬੀ ਦੀ ਵੱਡੀ ਘਟਨਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਲਾਈ ਅੱਗ

ਇਸ ਮੌਕੇ ਪਰਿਵਾਰ ਵੱਲੋਂ ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ ਗਿਆ, ਜਿਨ੍ਹਾਂ ਦੀ ਕੋਸ਼ਿਸ਼ ਸਦਕਾ ਮ੍ਰਿਤਕ ਦੇਹ ਸਪੇਨ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਡਬਰ ਲਿਆਂਦੀ ਜਾ ਸਕੀ। ਵਰਣਨਯੋਗ ਹੈ ਕਿ ਲਖਵਿੰਦਰ ਸਿੰਘ ਲੱਖਾ ਰੋਜ਼ੀ-ਰੋਟੀ ਕਮਾਉਣ ਸਪੇਨ ਗਿਆ ਸੀ, ਜਿੱਥੇ ਬੀਤੇ ਦਿਨੀਂ ਹਾਰਟ ਅਟੈਕ ਨਾਲ ਉਹ ਅਕਾਲ ਚਲਾਣਾ ਕਰ ਗਿਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News