ਪਰਦੇਸੋਂ ਆਈ ਖ਼ਬਰ ਨੇ ਉਜਾੜ 'ਤੀਆਂ ਖ਼ੁਸ਼ੀਆਂ, ਜ਼ਹਿਰੀਲੀ ਗੈਸ ਚੜ੍ਹਨ ਨਾਲ ਪੰਜਾਬੀ ਨੌਜਵਾਨ ਦੀ ਮੌਤ

Sunday, Sep 21, 2025 - 09:00 AM (IST)

ਪਰਦੇਸੋਂ ਆਈ ਖ਼ਬਰ ਨੇ ਉਜਾੜ 'ਤੀਆਂ ਖ਼ੁਸ਼ੀਆਂ, ਜ਼ਹਿਰੀਲੀ ਗੈਸ ਚੜ੍ਹਨ ਨਾਲ ਪੰਜਾਬੀ ਨੌਜਵਾਨ ਦੀ ਮੌਤ

ਸਮਰਾਲਾ (ਵਰਮਾ/ਸੱਚਦੇਵਾ) : ਆਪਣੇ ਚੰਗੇ ਭਵਿੱਖ ਲਈ ਢਾਈ ਸਾਲ ਪਹਿਲਾਂ ਅਰਮਾਨੀਆ ਗਏ ਸਮਰਾਲਾ ਦੇ ਨੇੜਲੇ ਪਿੰਡ ਮੰਜਾਲੀ ਖੁਰਦ ਦੇ ਨੌਜਵਾਨ ਅਮਨਦੀਪ ਸਿੰਘ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪਿਛਲੇ ਢਾਈ ਸਾਲ ਤੋਂ ਅਰਮਾਨੀਆ ਵਿਖੇ ਰਹਿੰਦਾ ਸੀ, ਜਿੱਥੇ ਉਹ ਬੱਕਰੀਆਂ ਦੇ ਫਾਰਮ 'ਚ ਨੌਕਰੀ ਕਰਦਾ ਸੀ। ਡਾਕਟਰਾਂ ਦੇ ਦੱਸਣ ਮੁਤਾਬਕ ਜ਼ਹਿਰੀਲੀ ਗੈਸ ਚੜ੍ਹਨ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਅਮਨਦੀਪ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਅਮਨਦੀਪ ਵਿਆਹਿਆ ਹੋਇਆ ਸੀ। ਅਮਨਦੀਪ ਸਿੰਘ ਦੇ ਅਰਮਾਨੀਆ ਜਾਣ ਤੋਂ 10 ਦਿਨ ਬਾਅਦ ਉਸਦੇ ਘਰ ਧੀ ਨੇ ਜਨਮ ਲਿਆ, ਜਿਸ ਦਾ ਮੂੰਹ ਹਾਲੇ ਤੱਕ ਉਸ ਨੇ ਨਹੀਂ ਦੇਖਿਆ ਸੀ, ਸਿਰਫ ਮੋਬਾਇਲ 'ਤੇ ਹੀ ਵੀਡੀਓ ਕਾਲ ਰਾਹੀਂ ਉਸ ਨੇ ਆਪਣੀ ਇਕਲੌਤੀ ਧੀ ਨੂੰ ਦੇਖਿਆ ਸੀ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਸੂਬਾ ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਨੇ ਦੱਸਿਆ ਕਿ ਮੇਰਾ ਪੁੱਤਰ ਢਾਈ ਸਾਲ ਪਹਿਲਾਂ ਵਿਦੇਸ਼ੀ ਧਰਤੀ ਅਰਮਾਨੀਆ ਵਿਖੇ ਆਪਣੇ ਵਧੀਆ ਭਵਿੱਖ ਲਈ ਰੁਜ਼ਗਾਰ ਕਮਾਉਣ ਲਈ ਗਿਆ ਪਰ ਬੀਤੀ 15 ਸਤੰਬਰ ਨੂੰ ਪਰਿਵਾਰਕ ਮੈਂਬਰਾਂ ਨੂੰ ਅਰਮਾਨੀਆ ਤੋਂ ਇੱਕ ਫੋਨ ਆਇਆ ਸੀ, ਜਿਸ 'ਚ ਡਾਕਟਰਾਂ ਨੇ ਦੱਸਿਆ ਕਿ ਤੁਹਾਡੇ ਪੁੱਤਰ ਅਮਨਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ। ਇਹ ਸੁਣਦੇ ਸਾਰ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਡਾਕਟਰ ਵੱਲੋਂ ਦੱਸਿਆ ਗਿਆ ਹੈ ਕਿ ਅਮਨਦੀਪ ਸਿੰਘ ਦੀ ਮੌਤ ਜ਼ਹਿਰੀਲੀ ਗੈਸ ਕਾਰਨ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚੱਲ ਰਹੀ ਆਯੁਸ਼ਮਾਨ ਯੋਜਨਾ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਕੀਤੇ ਗਏ ਨਿਰਦੇਸ਼

ਪਿਤਾ ਨੇ ਦੱਸਿਆ ਕਿ ਪਰਿਵਾਰ ਦਾ ਪਿਛਲੇ ਪੰਜ ਦਿਨਾਂ ਤੋਂ ਰੋ-ਰੋ ਕੇ ਬੁਰਾ ਹਾਲ ਹੈ ਅਤੇ ਅਸੀਂ ਹਰ ਰੋਜ਼ ਆਪਣੇ ਨੌਜਵਾਨ ਬੇਟੇ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਮੰਗਵਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਨੂੰ ਮਿਲ ਰਹੇ ਹਾਂ। ਸਾਨੂੰ ਅਜੇ ਤੱਕ ਆਪਣੇ ਬੇਟੇ ਦੀ ਮ੍ਰਿਤਕ ਦੇਹ ਮੰਗਵਾਉਣ ਦਾ ਕੋਈ ਵੀ ਰਸਤਾ ਨਹੀਂ ਮਿਲਿਆ ਅਤੇ ਨਾ ਹੀ ਕੋਈ ਪ੍ਰਸ਼ਾਸਨ ਦਾ ਅਧਿਕਾਰੀ ਸਾਨੂੰ ਮਿਲਣ ਲਈ ਸਾਡੇ ਪਿੰਡ ਪਹੁੰਚਿਆ। ਮ੍ਰਿਤਕ ਅਮਨਦੀਪ ਦੇ ਪਿਤਾ ਨੇ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਕਿਸੇ ਤਰੀਕੇ ਉਨ੍ਹਾਂ ਦੇ ਪਿੰਡ ਪਹੁੰਚਾਇਆ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਉਸਦੇ ਪਿੰਡ 'ਚ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


 


author

Babita

Content Editor

Related News