ਦੁਬਈ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ ਨੇ ਵਿਛਾਏ ਸੱਥਰ, ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ

Sunday, Mar 29, 2026 - 11:21 AM (IST)

ਦੁਬਈ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ ਨੇ ਵਿਛਾਏ ਸੱਥਰ, ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ

ਜ਼ੀਰਾ (ਰਾਜੇਸ਼ ਢੰਡ, ਮਨਜੀਤ ਢਿੱਲੋਂ) : ਜ਼ਿਲ੍ਹਾ ਫਿਰੋਜ਼ਪੁਰ ਦੇ ਅਧੀਨ ਪੈਂਦੇ ਇਲਾਕਾ ਜ਼ੀਰਾ ਅਧੀਨ ਆਉਂਦੇ ਪਿੰਡ ਰਟੌਲ ਬੇਟ ਦੇ ਨੌਜਵਾਨ ਰਾਜ ਕਰਨ ਸਿੰਘ ਸੰਧੂ ਦੀ ਦੁਬਈ ’ਚ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਦਾ ਪਤਾ ਲੱਗਦਿਆਂ ਹੀ ਜਿੱਥੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ, ਉੱਥੇ ਨੌਜਵਾਨ ਦੀ ਮੌਤ ਦਾ ਪਤਾ ਲੱਗਣ ’ਤੇ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਰਾਜਕਰਨ ਸਿੰਘ ਸੰਧੂ (23) ਦੇ ਪਿਤਾ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਕੰਮ ਲਈ ਕਰੀਬ 7 ਲੱਖ ਰੁਪਏ ਲਗਾ ਕੇ ਦੁਬਈ ਦੇ ਆਬੂ ਧਾਬੀ ’ਚ ਭੇਜਿਆ ਸੀ, ਜਿੱਥੇ ਨੌਜਵਾਨ ਨੇ ਆਪਣਾ ਡਰਾਈਵਿੰਗ ਲਾਇਸੈਂਸ ਬਣਾ ਕੇ ਕਰੀਬ 2 ਮਹੀਨੇ ਪਹਿਲਾਂ ਹੀ ਟਰਾਲੇ ’ਤੇ ਕੰਮ ਕਰਨਾ ਸ਼ੁਰੂ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਬੀਤੇ ਦਿਨ ਮੌਤ ਦੇ ਜ਼ਾਲਮ ਪੰਜਿਆਂ ਨੇ ਮਾਪਿਆਂ ਤੋਂ ਉਨ੍ਹਾਂ ਦਾ ਪੁੱਤਰ ਸਦਾ ਲਈ ਵਿਛੋੜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਰਾਜਕਰਨ ਸਿੰਘ ਸੰਧੂ ਦਾ ਤਿੰਨ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਇਕ 6 ਮਹੀਨੇ ਦੇ ਪੁੱਤਰ, ਪਤਨੀ ਅਤੇ ਮਾਪਿਆਂ ਨੂੰ ਰੋਂਦੇ-ਕੁਰਲਾਉਂਦੇ ਛੱਡ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, 3 ਮਜ਼ਦੂਰਾਂ ਦੀ ਮੌਤ, ਜੈੱਕ ਨਾਲ ਚੁੱਕਿਆ ਜਾ ਰਿਹਾ ਸੀ ਮਕਾਨ

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਇਲਾਵਾ ਸਮਾਜਸੇਵੀ ਸੰਸਥਾਵਾਂ ਅੱਗੇ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ’ਚ ਪਰਿਵਾਰ ਦੀ ਮਦਦ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News