ਵਿਦੇਸ਼ੋਂ ਆਈ ਦੁਖ਼ਦਾਈ ਖ਼ਬਰ, ਪੰਜਾਬੀ ਨੌਜਵਾਨ ਦੀ ਹਾਦਸੇ 'ਚ ਮੌਤ, ਕੁੱਝ ਦਿਨਾਂ ਬਾਅਦ ਆਉਣਾ ਸੀ ਪੰਜਾਬ

Tuesday, Jun 11, 2024 - 10:46 AM (IST)

ਵਿਦੇਸ਼ੋਂ ਆਈ ਦੁਖ਼ਦਾਈ ਖ਼ਬਰ, ਪੰਜਾਬੀ ਨੌਜਵਾਨ ਦੀ ਹਾਦਸੇ 'ਚ ਮੌਤ, ਕੁੱਝ ਦਿਨਾਂ ਬਾਅਦ ਆਉਣਾ ਸੀ ਪੰਜਾਬ

ਮੱਲਾਂਵਾਲਾ (ਜਸਪਾਲ) : ਰੋਜ਼ੀ-ਰੋਟੀ ਖ਼ਾਤਰ ਬਾਹਰਲੇ ਮੁਲਕ ਗਏ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਮੱਲਾਂਵਾਲਾ ਤੋਂ ਨੇੜਲੇ ਪਿੰਡ ਕਮਾਲਾ ਬੋਦਲਾ ਦੇ ਮਨਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ 3 ਸਰਕਾਰੀ ਛੁੱਟੀਆਂ, ਘੁੰਮਣ ਦਾ Plan ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਹ ਖ਼ਬਰ ਮਿਲਣ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮਨਜੀਤ ਸਿੰਘ ਕੁੱਝ ਦਿਨਾਂ 'ਚ ਪੰਜਾਬ ਆਉਣਾ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਭਾਣਾ ਵਾਪਰ ਗਿਆ। ਦੱਸਣਯੋਗ ਹੈ ਕਿ ਮਨਜੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਰੋਟੀ-ਰੋਜ਼ੀ ਲਈ ਬਹਿਰੀਨ ਕੰਮ ਕਰਨ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਧੀ ਦੇ ਮੰਗੇਤਰ ਨੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕੀਤਾ ਕਤਲ

ਬੀਤੀ ਸ਼ਾਮ ਜਦੋਂ ਉਹ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News