ਡੰਕੀ ਲਾ ਕੇ ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, USA ਭੇਜਣ ਲਈ ਏਜੰਟ ਨੇ ਵਸੂਲੇ ਸਨ 36 ਲੱਖ

Monday, Feb 10, 2025 - 07:49 AM (IST)

ਡੰਕੀ ਲਾ ਕੇ ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, USA ਭੇਜਣ ਲਈ ਏਜੰਟ ਨੇ ਵਸੂਲੇ ਸਨ 36 ਲੱਖ

ਅੰਮ੍ਰਿਤਸਰ : ਅੰਮ੍ਰਿਤਸਰ ਸਥਿਤ ਅਜਨਾਲਾ ਦੇ ਰਮਦਾਸ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਵਿਦੇਸ਼ ਜਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੋਸ਼ ਹੈ ਕਿ ਟ੍ਰੈਵਲ ਏਜੰਟ ਨੌਜਵਾਨ ਨੂੰ ਡੰਕੀ ਰਾਹੀਂ ਅਮਰੀਕਾ ਭੇਜ ਰਿਹਾ ਸੀ। ਟ੍ਰੈਵਲ ਏਜੰਟਾਂ ਨੇ ਨੌਜਵਾਨ ਨੂੰ ਅਮਰੀਕਾ ਭੇਜਣ ਲਈ ਉਸਦੇ ਪਰਿਵਾਰ ਤੋਂ 36 ਲੱਖ ਰੁਪਏ ਵਸੂਲੇ ਸਨ।

ਜਾਣਕਾਰੀ ਮੁਤਾਬਕ, ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਵਾਸੀ ਰਮਦਾਸ (33) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਟ੍ਰੈਵਲ ਏਜੰਟ ਗੁਰਪ੍ਰੀਤ ਨੂੰ ਡੰਕੀ ਰਾਹੀਂ ਅਮਰੀਕਾ ਭੇਜ ਰਿਹਾ ਸੀ। ਇਸ ਦੌਰਾਨ ਗੁਰਪ੍ਰੀਤ ਨੂੰ ਗੁਆਟੇਮਾਲਾ (ਮੈਕਸੀਕੋ) ਨੇੜੇ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਉਥੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : NRIs ਲਈ ਪੰਜਾਬ ਸਰਕਾਰ ਦਾ ਵੱਡਾ ਕਦਮ ; ਸ਼ੁਰੂ ਕੀਤੀ ਇਹ ਨਵੀਂ 'ਸੇਵਾ'

ਹਾਲ ਹੀ ਵਿੱਚ ਇੱਕ ਅਮਰੀਕੀ ਫੌਜੀ ਜਹਾਜ਼ 104 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ ਸੀ। ਡਿਪੋਰਟ ਕੀਤੇ ਗਏ ਲੋਕਾਂ ਵਿੱਚ ਪੰਜਾਬ ਦੇ 30, ਹਰਿਆਣਾ ਦੇ 33, ਗੁਜਰਾਤ ਦੇ 33, ਮਹਾਰਾਸ਼ਟਰ ਦੇ 3, ਉੱਤਰ ਪ੍ਰਦੇਸ਼ ਦੇ 3 ਅਤੇ ਚੰਡੀਗੜ੍ਹ ਦੇ 2 ਲੋਕ ਸ਼ਾਮਲ ਸਨ।

ਇਹ ਵੀ ਪੜ੍ਹੋ : ਅਹਿਮ ਖਬਰ; ਸਾਊਦੀ ਅਰਬ ਨੇ ਭਾਰਤ ਸਣੇ 14 ਦੇਸ਼ਾਂ ਲਈ ਬਦਲੇ ਵੀਜ਼ਾ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News