ਅਮਰੀਕਾ ’ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪਰਿਵਾਰ ਨੇ ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼

Saturday, Jun 01, 2024 - 05:57 AM (IST)

ਅਮਰੀਕਾ ’ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪਰਿਵਾਰ ਨੇ ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼

ਸ੍ਰੀ ਹਰਗੋਬਿੰਦਪੁਰ ਸਾਹਿਬ (ਬਾਬਾ)– ਇਥੋਂ ਦੇ ਨਜ਼ਦੀਕੀ ਪਿੰਡ ਪੁਰਾਣਾ ਬੱਲੜਵਾਲ ਦੇ ਨੌਜਵਾਨ ਮਲਕੀਤ ਸਿੰਘ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ 2022 ’ਚ ਅਮਰੀਕਾ ਵਿਖੇ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਤੇ ਕਰੀਬ 10 ਦਿਨ ਪਹਿਲਾਂ ਉਨ੍ਹਾਂ ਦੀ ਗੱਲ ਮਲਕੀਅਤ ਸਿੰਘ ਨਾਲ ਫੋਨ ’ਤੇ ਹੋਈ ਸੀ। ਇਸ ਉਪਰੰਤ ਉਨ੍ਹਾਂ ਨਾਲ ਸੰਪਰਕ ਨਹੀਂ ਹੋਇਆ।

ਇਹ ਖ਼ਬਰ ਵੀ ਪੜ੍ਹੋ : UP 'ਚ ਗਰਮੀ ਨੇ ਵਰ੍ਹਾਇਆ ਕਹਿਰ, ਡਿਊਟੀ 'ਤੇ ਤਾਇਨਾਤ 13 ਚੋਣ ਅਧਿਕਾਰੀਆਂ ਦੀ ਹੋਈ ਮੌਤ

ਸੂਬੇਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਅਮਰੀਕਾ ’ਚ ਰਿਪੋਰਟ ਦੇ ਦਿੱਤੀ ਗਈ ਹੈ ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਇਥੇ ਬੁਰਾ ਹਾਲ ਹੈ ਤੇ ਮਲਕੀਤ ਸਿੰਘ ਦੇ ਮਾਲਕ ਨੇ ਕਿਹਾ ਕਿ ਉਹ ਉਸ ਕੋਲੋਂ ਪੈਸੇ ਲੈ ਕੇ ਗੱਡੀ ਲੈਣ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਮਲਕੀਤ ਸਿੰਘ ਨੂੰ ਅਮਰੀਕਾ ਭੇਜਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Punjab Desk

Content Editor

Related News