ਇਟਲੀ ''ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ

Tuesday, Apr 21, 2026 - 04:35 PM (IST)

ਇਟਲੀ ''ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ

ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਦਿਨ ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ ਦੀ ਦਰਦਨਾਕ ਘਟਨਾ 'ਚ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਦਰਗਾਬਾਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਲੰਬੇ ਸਮੇਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਰਜਿੰਦਰ ਸਿੰਘ ਦੇ ਇਕ ਸਾਥੀ ਨੂੰ ਗੋਲੀਆਂ ਲੱਗੀਆਂ ਅਤੇ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਫੜੀ ਗਈ 60,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ

ਰਜਿੰਦਰ ਸਿੰਘ ਦਾ ਜੱਦੀ ਪਿੰਡ ਡੇਰਾ ਬਾਬਾ ਨਾਨਕ ਇਲਾਕੇ ਦਾ ਪਿੰਡ ਦਰਗਾਬਾਦ ਹੈ, ਜਿੱਥੇ ਉਸਦੇ ਪਿਤਾ ਅਤੇ ਛੋਟੇ ਭਰਾ ਦੀ ਪਤਨੀ ਰਹਿੰਦੇ ਹਨ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਰਜਿੰਦਰ ਸਿੰਘ ਪਿਛਲੇ 24 ਸਾਲਾਂ ਤੋਂ ਇਟਲੀ ਵਿੱਚ ਰਹਿ ਰਹੇ ਸਨ ਅਤੇ ਪਹਿਲਾਂ ਵੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹਿ ਚੁੱਕਾ ਸੀ। ਹਾਲ ਹੀ ਵਿੱਚ ਉਨ੍ਹਾਂ ਦੇ ਇੱਕ ਕਰੀਬੀ ਸਾਥੀ ਨੂੰ ਪ੍ਰਧਾਨ ਚੁਣਿਆ ਗਿਆ ਸੀ, ਜਿਸ ਕਾਰਨ ਦੂਜੀ ਧਿਰ ਰੰਜਿਸ਼ ਰੱਖਦੀ ਸੀ ਅਤੇ ਉਹ ਨਹੀਂ ਚਾਹੁੰਦੇ ਸਨ ਕਿ ਰਜਿੰਦਰ ਸਿੰਘ ਜਾਂ ਉਨ੍ਹਾਂ ਦੇ ਸਾਥੀਆਂ ਦਾ ਕਮੇਟੀ ਉੱਤੇ ਕੋਈ ਪ੍ਰਭਾਵ ਰਹੇ।

ਇਹ ਵੀ ਪੜ੍ਹੋ- ਪੰਜਾਬ: Love marriage ਕਰਵਾਉਣ 'ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ ਸਖ਼ਤ ਫ਼ਰਮਾਨ

ਘਟਨਾ ਦਾ ਵੇਰਵਾ
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ 'ਚ ਨਗਰ ਕੀਰਤਨ ਦੀ ਤਿਆਰੀ ਚੱਲ ਰਹੀ ਸੀ। ਰਜਿੰਦਰ ਸਿੰਘ ਪ੍ਰਸ਼ਾਦ ਲੈ ਕੇ ਗੁਰਦੁਆਰਾ ਸਾਹਿਬ ਗਿਆ ਹੋਇਆ ਸੀ। ਜਿਵੇਂ ਹੀ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲਿਆ, ਉਸ ‘ਤੇ ਗੋਲੀਬਾਰੀ ਕਰ ਦਿੱਤੀ ਗਈ। ਇਸ ਹਮਲੇ ਵਿੱਚ ਉਸਦਾ ਇੱਕ ਸਾਥੀ ਵੀ ਮਾਰਿਆ ਗਿਆ। ਇਸ ਦੌਰਾਨ ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਵੀਜ਼ਾ ਜਾਰੀ ਕੀਤਾ ਜਾਵੇ, ਤਾਂ ਜੋ ਉਹ ਇਟਲੀ ਜਾ ਕੇ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News