ਕੈਨੇਡਾ ''ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

06/20/2019 7:49:37 PM

ਬਰੈਂਪਟਨ/ਬਠਿੰਡਾ— ਕੈਨੇਡਾ 'ਚ ਇਕ ਪੰਜਾਬੀ ਨੌਜਵਾਨ ਦਾ ਕਤਲ ਹੋਣ ਦੀ ਖਬਰ ਮਿਲੀ ਹੈ। ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ 'ਚ ਵਾਪਰੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੰਜਾਬੀ ਨੌਜਵਾਨ ਦਾ ਨਾਂ ਗੁਰਜੋਤ ਦੱਸਿਆ ਜਾ ਰਿਹਾ ਹੈ ਤੇ ਉਹ ਸਿਰਫ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਪੰਜਾਬੀ ਨੌਜਵਾਨ ਪੰਜਾਬ ਦੇ ਬਠਿੰਡਾ ਜ਼ਿਲੇ ਦੇ ਕੁੱਤੀਵਾਲ ਕਲਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਹਾਲਾਂਕਿ ਉਸ ਦੇ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।


Baljit Singh

Content Editor

Related News