ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਦਾ ਗੋਰਿਆਂ ਨੇ ਕੀਤਾ ਕਤਲ
Wednesday, Sep 08, 2021 - 12:15 AM (IST)
ਮੋਗਾ(ਗੋਪੀ ਰਾਊਕੇ, ਗੋਰਾ,ਵਿਪਨ)- 4 ਵਰ੍ਹੇ ਪਹਿਲਾਂ ਮੋਗਾ ਦੇ ਪਿੰਡ ਬੁੱਕਣਵਾਲਾ ਤੋਂ ਕੈਨੇਡਾ ਪੜ੍ਹਨ ਗਏ ਪ੍ਰਭਜੋਤ ਸਿੰਘ (24) ਦੀ ਕੈਨੇਡਾ ਦੇ ਸਕੋਚੀਆਂ ਵਿਖੇ ਗੋਰਿਆਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਭਜੋਤ ਸਿੰਘ ਆਪਣੀ ਭੈਣ ਅਤੇ ਜੀਜੇ ਕੋਲ ਕੈਨੇਡਾ ਵਿਖੇ ਰਹਿ ਰਿਹਾ ਸੀ ਅਤੇ ਪੜ੍ਹਾਈ ਪੂਰੀ ਕਰਨ ਮਗਰੋਂ ਵਰਕ ਪਰਮਿਟ ਵੀਜ਼ੇ ’ਤੇ ਸੀ।
ਇਹ ਵੀ ਪੜ੍ਹੋ- ਮੋਦੀ ਦੇ ਇਸ਼ਾਰੇ ’ਤੇ DAP ਦੀ ਕਿੱਲਤ ਪੈਦਾ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਨੇ ਕੈਪਟਨ : ਸੰਧਵਾਂ
ਮ੍ਰਿਤਕ ਦੀ ਭੈਣ ਰਾਜਵੀਰ ਕੌਰ ਤੋਂ ਪਰਿਵਾਰਕ ਮੈਂਬਰਾਂ ਨੂੰ ਮਿਲੇ ਵੇਰਵਿਆਂ ਅਨੁਸਾਰ ਕੈਨੇਡਾ ਦੇ ਸਕੋਚੀਆਂ ਸ਼ਹਿਰ ਵਿਖੇ ਬਹੁ-ਗਿਣਤੀ ਕੈਨੇਡੀਅਨ ਮੂਲ ਦੇ ਗੋਰਿਆਂ ਦੀ ਹੈ ਅਤੇ ਇਹ ਕਤਲ ਲਈ ਨਸਲੀ ਭੇਦ-ਭਾਵ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਕਿਹਾ ਕਿ ਐਂਬੂਲੈਸ ਦੇ ਦੇਰੀ ਨਾਲ ਪੁੱਜਣ ਕਰ ਕੇ ਪ੍ਰਭਜੋਤ ਸਿੰਘ ਜ਼ਿੰਦਗੀ ਦੀ ਜੰਗ ਹਾਰ ਗਿਆ।
ਇਹ ਵੀ ਪੜ੍ਹੋ- ਜੰਗਲਾਤ ਵਿਭਾਗ ਨੇ ਸਾਢੇ 4 ਸਾਲਾਂ ’ਚ 853 ਏਕੜ ਜੰਗਲੀ ਰਕਬੇ ’ਤੇ ਨਾਜ਼ਾਇਜ ਕਬਜ਼ੇ ਛੁਡਾਏ : ਧਰਮਸੌਤ
ਉਨ੍ਹਾਂ ਦੱਸਿਆ ਕਿ ਕੈਨੇਡੀਅਨ ਪੁਲਸ ਨੇ ਭਾਵੇਂ ਹਮਲਾਵਾਰਾਂ ਨੂੰ ਹਿਰਾਸਤ ’ਚ ਲੈ ਲਿਆ ਹੈ ਪਰ ਸਾਡੀ ਮੰਗ ਹੈ ਕਿ ਮੁਲਜ਼ਮਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਮ੍ਰਿਤਕ ਪ੍ਰਭਜੋਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕੈਨੇਡੀਅਨ ਪੰਜਾਬੀ ਭਾਈਚਾਰੇ ਤੋਂ ਮਦਦ ਦੀ ਮੰਗ ਵੀ ਕੀਤੀ ਹੈ। ਦੂਜੇ ਪਾਸੇ ਵਿਧਾਨ ਸਭਾ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤਕਮਲ, ਸ਼੍ਰੋਮਣੀ ਅਕਾਲੀ ਦਲ ਦੇ ਮੋਗਾ ਤੋਂ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।