ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ
Thursday, Jul 23, 2026 - 01:25 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਹਲਕੇ ਤੋਂ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਇਸੇ ਦਰਮਿਆਨ ਆਉਣ ਵਾਲੇ ਤਿੰਨ ਘੰਟੇ ਕਈ ਜ਼ਿਲ੍ਹਿਆਂ ਲਈ ਬੇਹੱਦ ਭਾਰੀ ਹਨ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ 3 ਘੰਟਿਆਂ ਦੌਰਾਨ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ (SDMA)ਵੱਲੋਂ ਲੋਕਾਂ ਨੂੰ ਫੋਨਾਂ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। SDMA ਵੱਲੋਂ ਜਾਰੀ ਅਲਰਟ ਮੁਤਾਬਕ ਅੰਮ੍ਰਿਤਸਰ, ਬਰਨਾਲਾ, ਗੁਰਦਾਸਪੁਰ, ਜਲੰਧਰ, ਮੋਗਾ, ਫਿਰੋਜ਼ਪੁਰ, ਪਠਾਨਕੋਟ, ਕਪੂਰਥਲਾ ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਕਈ ਥਾਵਾਂ 'ਤੇ ਬਿਜਲੀ ਲਿਸ਼ਕਣ ਨਾਲ ਮੀਂਹ ਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸੇ ਵੀ ਐਮਰਜੈਂਸੀ ਸਥਿਤੀ 'ਚ ਲੋਕਾਂ ਨੂੰ ਹੈਲਪਲਾਈਨ ਨੰਬਰ 112 'ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ। ਇਥੇ ਦੱਸ ਦੇਈਏ ਕਿ ਮੌਸਮ ਵਿਭਾਗ ਨੇ 26 ਜੁਲਾਈ ਤੱਕ ਪੰਜਾਬ ਵਿਚ ਮੌਸਮ ਦਾ ਵੱਡੀ ਚਿਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
