ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ

Sunday, Mar 29, 2026 - 04:25 PM (IST)

ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ

ਚੰਡੀਗੜ੍ਹ : ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (Punjab SDMA) ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 3 ਦਿਨਾਂ ਲਈ ਮੌਸਮ ਸਬੰਧੀ ਅਹਿਮ ਚੇਤਾਵਨੀ ਜਾਰੀ ਕੀਤੀ ਹੈ। SDMA ਵੱਲੋਂ ਬਕਾਇਦਾ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। 

ਇਹ ਵੀ ਪੜ੍ਹੋ- ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼

ਜਿਸ 'ਚ 29 ਮਾਰਚ ਤੋਂ 31 ਮਾਰਚ ਤੱਕ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਰੂਪਨਗਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨਤਾਰਨ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 'ਤੇ ਕਾਲ ਕਰਨ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News