ਚੀਨੀ ਵਾਇਰਸ ਨੂੰ ਲੈ ਕੇ ਅਲਰਟ ''ਤੇ ਪੰਜਾਬ, ਮਾਸਕ ਪਾਉਣ ਦੀ ਸਲਾਹ
Wednesday, Jan 08, 2025 - 01:22 PM (IST)
ਚੰਡੀਗੜ੍ਹ: ਚੀਨ ਤੋਂ ਫ਼ੈਲੇ ਹਿਊਮਨ ਮੈਟਾਨਿਊਮੋ ਵਾਇਰਸ (HMPV) ਦੀ ਭਾਰਤ ਵਿਚ ਦਸਤਕ ਮਗਰੋਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਨੂੰ ਲੈ ਕੇ ਪੰਜਾਬ ਦਾ ਸਿਹਤ ਵਿਭਾਗ ਵੀ ਅਲਰਟ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਲੱਗਿਆਂ ਮਾਸਕ ਲਗਾਉਣ ਦੀ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਪੰਜਾਬ ਦੇ ਸਿਹਤ ਮੰਤਰੀ ਨੇ ਸਾਫ਼ ਕੀਤਾ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁੱਲ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜੇ ਤਕ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਸੰਪਰਕ ਵਿਚ ਹੈ ਤੇ ਵਾਇਰਸ ਫ਼ੈਲਣ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਵਾਇਰਸ ਕੋਰੋਨਾ ਜਿੰਨਾ ਗੰਭੀਰ ਨਹੀਂ ਹੈ। ਇਹ ਹਲਕਾ ਵਾਇਰਸ ਹੈ, ਜਿਸ ਦੇ ਫ਼ਲੂ ਜਿਹੇ ਲੱਛਣ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਜਾਨਲੇਵਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ
ਮੁਫ਼ਤ 'ਚ ਹੋਵੇਗਾ ਇਲਾਜ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਸਿਹਤ ਵਿਭਾਗ ਹਰ ਤਰ੍ਹਾਂ ਦੀ ਸਥਿਤੀ ਨਾਲ ਲੜਣ ਲਈ ਤਿਆਰ ਹੈ। ਇਹ ਕੋਈ ਨਵਾਂ ਵਾਇਰਸ ਨਹੀਂ ਹੈ ਤੇ ਨਾ ਹੀ ਜਾਨਲੇਵਾ ਹੈ। ਜਿਨ੍ਹਾਂ ਲੋਕਾਂ ਨੂੰ ਅਸਥਮਾ ਦਦੀ ਤਰ੍ਹਾਂ ਸਾਹ ਕੋਈ ਸਾਹ ਸਬੰਧੀ ਬਿਮਾਰੀ ਹੈ ਤਾਂ ਉਨ੍ਹਾਂ ਨੂੰ ਜਨਤਕ ਥਾਵਾਂ 'ਤੇ ਨਹੀਂ ਜਾਣਾ ਚਾਹੀਦਾ। ਇਸ ਦੇ ਨਾਲ ਹੀ ਜੇ ਬਾਹਰ ਜਾਣਾ ਹੈ ਤਾਂ ਮਾਸਕ ਪਾ ਕੇ ਨਿਕਲੋ। ਲੋਕਾਂ ਨੂੰ ਇਸ ਤੋਂ ਘਬਰਾਉਣਾ ਨਹੀਂ ਚਾਹੀਦਾ। ਅਸੀਂ ਕੋਰੋਨਾ ਤੋਂ ਬਹੁਤ ਕੁਝ ਸਿੱਖਿਆ ਹੈ ਤੇ ਅਸੀਂ ਹਰ ਤਰ੍ਹਾਂ ਨਾਲ ਤਿਆਰ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਡਾਕਟਰਾਂ ਨੂੰ ਅਲਰਟ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਐਡਵਾਇਜ਼ਰੀ ਵੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿਚ ਹਰ ਤਰ੍ਹਾਂ ਦਾ ਇਲਾਜ ਮੁਫ਼ਤ ਹੋਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8