ਪੰਜਾਬੀਆਂ ਨੂੰ ਚੌਕੰਨੇ ਰਹਿਣ ਦੀ ਸਲਾਹ! ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ...

Monday, Jun 23, 2025 - 01:02 PM (IST)

ਪੰਜਾਬੀਆਂ ਨੂੰ ਚੌਕੰਨੇ ਰਹਿਣ ਦੀ ਸਲਾਹ! ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ...

ਮਾਨਸਾ (ਸੰਦੀਪ ਮਿੱਤਲ) : ਕੋਰੋਨਾ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਪੰਜਾਬ ਦੇ ਲੋਕਾਂ ਨੂੰ ਚੌਕੰਨੇ ਰਹਿਣ ਅਤੇ ਘਰੋਂ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਤੋਂ ਚੌਕੰਨਾ ਕਰਦਿਆਂ ਐਡਵਾਈਜ਼ਰੀ ਵੀ ਜਾਰੀ ਕਰ ਚੁੱਕਾ ਹੈ। ਹਾਲਾਂਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਨੂੰ ਲੈ ਕੇ ਸਾਰੀਆਂ ਤਿਆਰੀਆਂ ਹੋਣ ਦਾ ਦਾਅਵਾ ਕਰਦਿਆਂ ਮਾਸਕ ਲਗਾਉਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮਾਨਸਾ ’ਚ ਹਾਲ ਦੀ ਘੜੀ ’ਚ ਪਹਿਲਾਂ ਆਏ 2 ਕੋਰੋਨਾ ਮਾਮਲਿਆਂ ਤੋਂ ਬਾਅਦ ਕੋਈ ਨਵਾਂ ਮਾਮਲਾ ਨਾ ਆਉਣ ’ਤੇ ਨਵੇਂ ਕੋਰੋਨਾ ਦੇ ਵੈਰੀਐਂਟ ਬਾਰੇ ਕੋਈ ਵੀ ਪ੍ਰਤੀਕਿਰਿਆ ਦੇਖਣ-ਸੁਣਨ ਨੂੰ ਨਹੀਂ ਮਿਲੀ ਹੈ। ਹਾਲ ਦੀ ਘੜੀ ਜ਼ਿਲ੍ਹਾ ਮਾਨਸਾ ’ਚ ਕੋਰੋਨਾ ਦਾ ਕੋਈ ਸ਼ੱਕੀ ਜਾਂ ਪਾਜ਼ੇਟਿਵ ਮਰੀਜ਼ ਨਹੀਂ ਹੈ ਪਰ ਲੋਕਾਂ ’ਚ ਕੋਰੋਨਾ ਲੈ ਕੇ ਸਹਿਮ ਜ਼ਰੂਰ ਹੈ। ਸਿਹਤ ਵਿਭਾਗ ਦਾ ਦਾਅਵਾ ਹੈ ਕਿ ਹਾਲ ਦੀ ਘੜੀ ਜ਼ਿਲ੍ਹੇ ’ਚ ਕੋਰੋਨਾ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ’ਚ ਹੈ ਅਤੇ ਕਿਸੇ ਨੂੰ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। 

ਇਹ ਵੀ ਪੜ੍ਹੋ : ਕਾਂਗਰਸ ਦਾ ਕਾਟੋ-ਕਲੇਸ਼ ਆਸ਼ੂ 'ਤੇ ਭਾਰੀ! ਲੁਧਿਆਣਾ ਚੋਣ ਨਤੀਜਿਆਂ 'ਚ ਦੇਖੋ ਕੀ ਨੇ ਹਾਲਾਤ (ਵੀਡੀਓ)
ਸਿਹਤ ਵਿਭਾਗ ਪੰਜਾਬ ਵੱਲੋਂ ਐਡਵਾਈਜ਼ਰੀ ਜਾਰੀ
ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ’ਚ ਕਿਹਾ ਗਿਆ ਹੈ ਕਿ ਵੱਡੀ ਉਮਰ ਦੇ ਵਿਅਕਤੀ, ਗਰਭਵਤੀ ਔਰਤਾਂ, ਬੀਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕ ਭੀੜ-ਭਾੜ ਵਾਲੀਆਂ ਜਾਂ ਬੰਦ ਥਾਵਾਂ ’ਤੇ ਮਾਸਕ ਪਹਿਨਣ, ਹੈਲਥਕੇਅਰ ਸਟਾਫ਼ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਨ, ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੋਹਣੀ ਦੇ ਮੋੜ ਨਾਲ ਢੱਕੋ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਮਨੀ ਚੋਣ : ਪਲਟ ਗਈ ਬਾਜ਼ੀ, ਕਾਂਗਰਸ-ਭਾਜਪਾ ਵਿਚਾਲੇ ਫਸਵਾਂ ਮੁਕਾਬਲਾ (ਵੀਡੀਓ)
ਕੀ ਕਹਿਣਾ ਹੈ ਸਿਵਲ ਸਰਜਨ ਦਾ
ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਚੌਕੰਨੇ ਕਰਨ ਅਤੇ ਬੀਮਾਰੀ ਦੇ ਵਾਇਰਸ ਫੈਲਣ ਦੇ ਡਰ ਨੂੰ ਲੈ ਕੇ ਪਹਿਲਾਂ ਤੋਂ ਹੀ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ ਪਰ ਜਿਵੇਂ ਹੀ ਇਸ ਵਾਇਰਸ ਦੇ ਫੈਲਣ ਦੀ ਸੰਭਾਵਨਾ ਜ਼ਿਆਦਾ ਬਣਦੀ ਦਿਖੀ ਤਾਂ ਇਸ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News